ਕਿਹਾ, ਇੱਥੇ ਮੈਂ ਤੁਹਾਡਾ ਦੋਸਤ ਬਣ ਕੇ ਖੜ੍ਹਾ ਹਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਸਥਿਤ ਤਾਲਕਟੋਰਾ ਸਟੇਡੀਅਮ ਵਿਚ ਵਿਦਿਆਰਥੀਆਂ ਨਾਲ ‘ਪ੍ਰੀਖਿਆ ਉਤੇ ਚਰਚਾ’ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਮੈਂ ਇੱਥੇ ਤੁਹਾਡਾ ਦੋਸਤ ਬਣ ਕੇ ਖੜ੍ਹਾ ਹਾਂ। ਉਨ੍ਹਾਂ ਨੇ ਕਿਹਾ ਕਿ ਇਹ ਦੇਸ਼ ਦੇ ਪ੍ਰਧਾਨ ਮੰਤਰੀ ਦਾ ਨਹੀਂ ਸਗੋਂ ਵਿਦਿਆਰਥੀਆਂ ਦਾ ਪ੍ਰੋਗਰਾਮ ਹੈ। ਜ਼ਿਕਰਯੋਗ ਹੈ ਕਿ ਇਸ ਚਰਚਾ ਦਾ ਟਾਈਟਲ ‘ਮੇਕਿੰਗ ਐਗਜ਼ਾਮ ਫਨ : ਚੈਟ ਵਿਦ ਪੀ.ਐੱਮ. ਮੋਦੀ’ ਰੱਖਿਆ ਗਿਆ ਹੈ। ਨਰਿੰਦਰ ਮੋਦੀ ਪ੍ਰੀਖਿਆ ਨੂੰ ਲੈ ਕੇ ਬੱਚਿਆਂ ਨੂੰ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਅਤੇ ਕੁਝ ਟਿਪਸ ਦੇ ਰਹੇ ਹਨ। ਇਸ ਪ੍ਰੋਗਰਾਮ ਵਿਚ ਦੇਸ਼ ਭਰ ਦੇ ਬੱਚੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਵੀ ਜੁੜੇ ਹਨ। ਚੇਤੇ ਰਹੇ ਕਿ ਜਲਦ ਹੀ 10ਵੀਂ ਅਤੇ 12ਵੀਂ ਬੋਰਡ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣ ਵਾਲੀਆਂ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨੂੰ ਤਣਾਅ ਮੁਕਤ ਹੋ ਕੇ ਪ੍ਰੀਖਿਆ ਦੇਣ ਦੇ ਟਿਪਸ ਦਿੱਤੇ।
Check Also
ਮਨੀਪੁਰ ਦੇ ਜਿਰੀਬਾਮ ’ਚ ਫਿਰ ਤੋਂ ਭੜਕੀ ਹਿੰਸਾ
5 ਵਿਅਕਤੀਆਂ ਦੀ ਹੋਈ ਮੌਤ ਇੰਫਾਲ/ਬਿਊਰੋ ਨਿਊਜ਼ : ਮਨੀਪੁਰ ਵਿਚ ਫਿਰ ਤੋਂ ਹਿੰਸਾ ਭੜਕ ਉਠੀ …