16.2 C
Toronto
Tuesday, September 8, 2026
spot_img
Homeਭਾਰਤਪਾਕਿ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਭਾਰਤੀ ਫੌਜ ਨੇ ਆਪਣੇ ਕਮਾਂਡਰਾਂ...

ਪਾਕਿ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਭਾਰਤੀ ਫੌਜ ਨੇ ਆਪਣੇ ਕਮਾਂਡਰਾਂ ਨੂੰ ਦਿੱਤੀ ਖੁੱਲ੍ਹ

ਪਾਕਿ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਭਾਰਤੀ ਫੌਜ ਨੇ ਆਪਣੇ ਕਮਾਂਡਰਾਂ ਨੂੰ ਦਿੱਤੀ ਖੁੱਲ੍ਹਲੰਘੇ ਚਾਰ ਮਹੀਨਿਆਂ ‘ਚ ਭਾਰਤੀ ਫੌਜ ਨੇ ਕੀਤੀਆਂ ਕਈ ਵੱਡੀਆਂ ਕਾਰਵਾਈਆਂ
ਨਵੀਂ ਦਿੱਲੀ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਵਿੱਚ ਕੰਟਰੋਲ ਲਾਈਨ ‘ਤੇ ਪਾਕਿਸਤਾਨੀ ਫੌਜੀਆਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਭਾਰਤੀ ਫੌਜ ਨੇ ਆਪਣੇ ਕਮਾਂਡਰਾਂ ਨੂੰ ਖੁੱਲ੍ਹੀ ਛੋਟ ਦਿੱਤੀ ਹੋਈ ਹੈ। ਫੌਜੀ ਸੂਤਰਾਂ ਮੁਤਾਬਕ ਪਿਛਲੇ ਕੁਝ ਹਫਤਿਆਂ ਤੋਂ ਪਾਕਿਸਤਾਨ ਵੱਲੋਂ ਜਾਰੀ ਗੋਲੀਬਾਰੀ ਦਾ ਜਵਾਬ ਦਿੰਦੇ ਹੋਏ ਭਾਰਤੀ ਫੌਜ ਨੇ ਪਾਕਿ ਦਾ ਭਾਰੀ ਨੁਕਸਾਨ ਕੀਤਾ।
ਜਾਣਕਾਰੀ ਮੁਤਾਬਕ ਪਾਕਿਸਤਾਨ ਵੱਲੋਂ ਸੁੱਟੇ ਜਾ ਰਹੇ ਹਰ ਗੋਲੇ ਦੇ ਜਵਾਬ ਵਿੱਚ ਭਾਰਤ ਵੱਲੋਂ ਫਾਈਰਿੰਗ ਕੀਤੀ ਜਾ ਰਹੀ ਹੈ। ਪਿਛਲੇ ਚਾਰ ਮਹੀਨੇ ਵਿੱਚ ਫੌਜ ਨੇ 10 ਵੱਡੀਆਂ ਕਾਰਵਾਈਆਂ ਨੂੰ ਅੰਜ਼ਾਮ ਦਿੰਦੇ ਹੋਏ ਪਾਕਿਸਤਾਨ ਦਾ ਕਾਫੀ ਨੁਕਸਾਨ ਕੀਤਾ ਹੈ। ਜੰਮੂ ਦੇ ਸੁੰਜਵਾਂ ਆਰਮੀ ਕੈਂਪ ‘ਤੇ ਹਮਲੇ ਤੋਂ ਬਾਅਦ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਕਿਹਾ ਸੀ ਕਿ ਪਾਕਿਸਤਾਨ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ। ਫੌਜ ਮੁਖੀ ਜਨਰਲ ਵਿਪਿਨ ਰਾਵਤ ਨੇ ਕਿਹਾ ਕਿ ਇਸ ਸਾਲ ਦੀ ਕਾਰਵਾਈ ਵਿੱਚ ਅਸੀਂ 20 ਪਾਕਿਸਤਾਨੀ ਫੌਜੀਆਂ ਨੂੰ ਢੇਰ ਕੀਤਾ ਹੈ।

RELATED ARTICLES
POPULAR POSTS