ਦੋ ਵਿਦਿਆਰਥੀਆਂ ਦੀ ਮੌਤ, 20 ਜ਼ਖ਼ਮੀ
ਹੁਸ਼ਿਆਰਪੁਰ/ਬਿਊਰੋ ਨਿਊਜ਼
ਹੁਸ਼ਿਆਰਪੁਰ ਦੇ ਕਸਬਾ ਤਲਵਾੜਾ ਵਿਚ ਇਕ ਨਿੱਜੀ ਕੰਪਨੀ ਦੀ ਬੱਸ ਪਲਟਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 20 ਦੇ ਕਰੀਬ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਇਹ ਮੰਦਭਾਗੀ ਬੱਸ ਜ਼ਿਆਦਾ ਤੇਜ਼ ਹੋਣ ਕਾਰਨ ਆਪਣਾ ਸੰਤੁਲਨ ਖੋਹ ਬੈਠੀ ਤੇ ਪਲਟ ਕੇ ਇਕ ਦਰੱਖਤ ਨਾਲ ਜਾ ਟਕਰਾਈ। ਜਿਸ ਕਾਰਨ ਬੱਸ ਵਿਚ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਜ਼ਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿਚ ਜ਼ਿਆਦਾਤਰ ਵਿਦਿਆਰਥੀ ਮੌਜੂਦ ਸਨ ਤੇ ਮਰਨ ਵਾਲੇ ਦੋ ਵਿਦਿਆਰਥੀ ਤਲਵਾੜਾ ਵਿਚ ਆਈ. ਟੀ. ਕਰ ਰਹੇ ਸਨ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਬੀ. ਬੀ. ਐੱਮ. ਬੀ. ਤਲਵਾੜਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਹੈ। ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਤੇ ਉਸ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ઠ
Check Also
ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ
ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …