ਕਿਹਾ, ਧੱਕੇਸ਼ਾਹੀ ਕਰਨ ਵਾਲਿਆਂ ਦਾ ਮੂੰਹ ਤੋੜ ਜਵਾਬ ਦਿਆਂਗੇ
ਲੁਧਿਆਣਾ/ਬਿਊਰੋ ਨਿਊਜ਼
ਕੇਂਦਰੀ ਮੰਤਰੀ ਤੇ ਭਾਜਪਾ ਦੇ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਲੁਧਿਆਣਾ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਧੱਕੇਸ਼ਾਹੀ ਕਰਨ ਵਾਲਿਆਂ ਦਾ ਭਾਜਪਾ ਤੇ ਅਕਾਲੀ ਵਰਕਰ ਮੂੰਹ ਤੋੜਵਾਂ ਜਵਾਬ ਦੇਣਗੇ। ਲੁਧਿਆਣਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਪਲਾ ਨੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਲੁਧਿਆਣਾ ਵਿਚ ਨਿਰਪੱਖ ਚੋਣ ਕਰਾਉਣ ਤਾਂ ਜੋ ਲੋਕਾਂ ਦਾ ਲੋਕਤੰਤਰ ‘ਤੇ ਭਰੋਸਾ ਬਣਿਆ ਰਹੇ। ਲੁਧਿਆਣਾ ਨਗਰ ਨਿਗਮ ਚੋਣਾਂ ਵਿਚ 754 ਉਮੀਦਵਾਰਾਂ ਨੇ ਕਾਗਜ਼ ਭਰੇ ਸਨ। ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਕਾਗਜ਼ ਰੱਦ ਹੋ ਗਏ ਅਤੇ ਹੁਣ 747 ਉਮੀਦਵਾਰ ਮੈਦਾਨ ਵਿਚ ਹਨ। ਚੇਤੇ ਰਹੇ ਕਿ ਲੁਧਿਆਣਾ ਵਿਚ 24 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਅਤੇ ਨਤੀਜੇ 27 ਫਰਵਰੀ ਨੂੰ ਆਉਣੇ ਹਨ।
Check Also
ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਡਟਵਾਂ ਵਿਰੋਧ
ਐਸਜੀਪੀਸੀ ਵਲੋਂ ਸਿਨੇਮਾ ਘਰਾਂ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਜਪਾ ਦੀ ਸੰਸਦ …