21.1 C
Toronto
Saturday, September 13, 2025
spot_img
Homeਪੰਜਾਬਬੈਂਸ ਭਰਾਵਾਂ ਦੀ ਸੁਰੱਖਿਆ ਵਧਾਈ

ਬੈਂਸ ਭਰਾਵਾਂ ਦੀ ਸੁਰੱਖਿਆ ਵਧਾਈ

ਲੋਕ ਇਨਸਾਫ ਪਾਰਟੀ ਅਤੇ ਕਾਂਗਰਸੀ ਵਰਕਰਾਂ ‘ਚ ਹੋਈ ਸੀ ਝੜਪ
ਚੰਡੀਗੜ੍ਹ/ਬਿਊਰੋ ਨਿਊਜ਼
ਲੁਧਿਆਣਾ ਪੁਲਿਸ ਵੱਲੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਆਰ.ਐਨ. ਢੋਕੇ ਦਾ ਕਹਿਣਾ ਹੈ ਕਿ ਜੇ ਲੋੜ ਪਈ ਤਾਂ ਬੈਂਸ ਭਰਾਵਾਂ ਦੀ ਸੁਰੱਖਿਆ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਕਾਂਗਰਸੀ ਵਰਕਰਾਂ ਵੱਲੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਤੇ ਹੋਰ ਵਰਕਰਾਂ ਨਾਲ ਕੀਤੀ ਗਈ ਕਥਿਤ ਕੁੱਟਮਾਰ ਬਾਰੇ ਲੋਕ ਇਨਸਾਫ਼ ਪਾਰਟੀ ਤੇ ਆਮ ਆਦਮੀ ਪਾਰਟੀ ਨੇ ਪੁਲਿਸ ਨੂੰ 24 ਘੰਟੇ ਦਾ ਅਲਟੀਮੇਟਮ ਦਿੱਤਾ ਹੈ। 24 ਘੰਟੇ ਅੰਦਰ ਕਾਰਵਾਈ ਨਾ ਹੋਣ ‘ਤੇ ‘ਆਪ’ ਤੇ ਲੋਕ ਇਨਸਾਫ ਪਾਰਟੀ ਵੱਲੋਂ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ 20 ਫਰਵਰੀ ਨੂੰ ਧਰਨਾ ਦਿੱਤਾ ਜਾਵੇਗਾ। ਅੱਜ ਕੁੱਟਮਾਰ ਦੇ ਮਾਮਲੇ ਵਿਚ ਸਿਮਰਜੀਤ ਸਿੰਘ ਬੈਂਸ, ਬਲਵਿੰਦਰ ਸਿੰਘ ਬੈਂਸ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ। ਚੇਤੇ ਰਹੇ ਕਿ ਨਗਰ ਨਿਗਮ ਲੁਧਿਆਣਾ ਦੀਆਂ ਚੋਣਾਂ ਨੂੰ ਵਕਾਰ ਦਾ ਸਵਾਲ ਬਣਾ ਕੇ ਚੋਣ ਪ੍ਰਚਾਰ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਦੇ ਹਮਾਇਤੀਆਂ ਵਿਚਾਲੇ ਲੰਘੇ ਕੱਲ੍ਹ ਝੜਪ ਹੋ ਗਈ ਸੀ ਅਤੇ ਸਿਮਰਜੀਤ ਬੈਂਸ ਦੇ ਸੱਟਾਂ ਵੀ ਲੱਗੀਆਂ ਸਨ।

RELATED ARTICLES
POPULAR POSTS