ਹੁਣ ਨਵਜੋਤ ਕੌਰ ਸਿੱਧੂ ਸੰਭਾਲਣਗੇ ਕੰਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਓ.ਐਸ.ਡੀ. ਸੇਵਾ ਮੁਕਤ ਆਈ.ਏ.ਐਸ. ਅਮਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਅਮਰ ਸਿੰਘ ਦੀ ਥਾਂ ਹੁਣ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਕੰਮ ਸੰਭਾਲਣਗੇ। ਨਵਜੋਤ ਕੌਰ ਪਿਛਲੀ ਸਰਕਾਰ ਵਿਚ ਮੁੱਖ ਸੰਸਦੀ ਸਕੱਤਰ ਰਹਿ ਚੁੱਕੇ ਹਨ ਤੇ ਉਨ੍ਹਾਂ ਕੋਲ ਚੰਗਾ ਅਨੁਭਵ ਹੈ। ਜਾਣਕਾਰੀ ਮੁਤਾਬਕ ਸਿੱਧੂ ਅਮਰ ਸਿੰਘ ਦੇ ਕੰਮ ਕਰਨ ਦੇ ਤਰੀਕੇ ਤੋਂ ਖੁਸ਼ ਨਹੀਂ ਸਨ। ਇਸੇ ਲਈ ਉਨ੍ਹਾਂ ਦੀ ਛੁੱਟੀ ਕਰ ਦਿੱਤੀ ਗਈ ਹੈ। ਸਿੱਧੂ ਦੇ ਸਲਾਹਕਾਰ ਹੋਣ ਦੇ ਨਾਤੇ ਅਮਰ ਸਿੰਘ ਕੋਈ ਚੰਗੀ ਸਲਾਹ ਨਹੀਂ ਦੇ ਸਕੇ ਸਗੋਂ ਕਈ ਮਾਮਲਿਆਂ ਵਿਚ ਸਿੱਧੂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਵਿਭਾਗ ਵਿਚ ਅਮਰ ਸਿੰਘ ਦਾ ਦਖ਼ਲ ਕਾਫੀ ਵੱਧ ਗਿਆ ਸੀ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …