ਪੰਜਾਬੀ ਦਰਦੀਆਂ ਨੇ ਕੀਤੀ ਸਮੂਹਿਕ ਭੁੱਖ ਹੜਤਾਲ
ਚੰਡੀਗੜ੍ਹ ਪੰਜਾਬੀ ਮੰਚ ਨੇ ਕਿਹਾ, ਹੁਣ ਹੋਵੇਗੀ ਆਰ-ਪਾਰ ਦੀ ਲੜਾਈ
ਚੰਡੀਗੜ੍ਹ/ਬਿਊਰੋ ਨਿਊਜ਼
ਲੰਮੇ ਸਮੇਂ ਤੋਂ ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਸੰਘਰਸ਼ ਕਰ ਰਹੇ ਪੰਜਾਬੀ ਦਰਦੀਆਂ ਨੇ ਇਕ ਵਾਰ ਫਿਰ ‘ਚੰਡੀਗੜ੍ਹ ਪੰਜਾਬੀ ਮੰਚ’ ਦੇ ਝੰਡੇ ਹੇਠ ਇਕੱਤਰ ਹੋ ਕੇ ਸਮੂਹਿਕ ਭੁੱਖ ਹੜਤਾਲ ਕੀਤੀ। ਸੈਕਟਰ 17 ਸਥਿਤ ਪਲਾਜ਼ਾ ਵਿਚ ਪੁਲ ਹੇਠਾਂ ਵੱਡੀ ਗਿਣਤੀ ਵਿਚ ਇਕੱਤਰ ਹੋਏ ਪੰਜਾਬੀ ਹਿਤੈਸ਼ੀਆਂ ਨੇ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮੀਂ 4 ਵਜੇ ਤੱਕ ਇਕ ਰੋਜ਼ਾ ਭੁੱਖ ਹੜਤਾਲ ਕੀਤੀ। ਇਸ ਮੌਕੇ ਚੰਡੀਗੜ੍ਹ ਪੰਜਾਬੀ ਮੰਚ ਨੇ ਕਿਹਾ ਕਿ ਅਸੀਂ ਹੁਣ ਤੱਕ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਸੰਘਰਸ਼ ਕਰ ਰਹੇ ਸਾਂ। ਪਰ ਹੁਣ ਅਸੀਂ ਪ੍ਰਸ਼ਾਸਨ ਨਾਲ ਆਰ-ਪਾਰ ਦੀ ਜੰਗ ਲੜਾਂਗੇ ਤੇ ਚੰਡੀਗੜ੍ਹ ਵਿਚ ਪੰਜਾਬੀ ਨੂੂੰ ਉਸਦਾ ਬਣਦਾ ਸਥਾਨ ਦਿਵਾ ਕੇ ਹੀ ਰਹਾਂਗੇ। ਇਸ ਭੁੱਖ ਹੜਤਾਲ ਵਿਚ 500 ਤੋਂ ਵੱਧ ਪੰਜਾਬੀ ਦਰਦੀਆਂ ਨੇ ਸੰਘਰਸ਼ ਵਿਚ ਆਪਣਾ ਹਿੱਸਾ ਪਾਇਆ।
Check Also
ਚੰਡੀਗੜ੍ਹ ਗਰਨੇਡ ਹਮਲੇ ਦਾ ਪੰਜ ਲੱਖ ਰੁਪਏ ’ਚ ਹੋਇਆ ਸੀ ਸੌਦਾ
ਬਲਾਸਟ ਤੋਂ ਬਾਅਦ ਜੰਮੂ ਭੱਜਣ ਵਾਲੇ ਸਨ ਹਮਲਾਵਰ, ਪਾਕਿਸਤਾਨ ਆਏ ਸਨ ਹਥਿਆਰ ਚੰਡੀਗੜ੍ਹ/ਬਿਊਰੋ ਨਿਊਜ਼ : …