14.8 C
Toronto
Tuesday, September 16, 2025
spot_img
Homeਪੰਜਾਬਕਾਂਗਰਸੀ ਵਿਧਾਇਕ ਦਰਸ਼ਨ ਬਰਾੜ ਨੇ ਕਿਹਾ

ਕਾਂਗਰਸੀ ਵਿਧਾਇਕ ਦਰਸ਼ਨ ਬਰਾੜ ਨੇ ਕਿਹਾ

ਸੁਖਬੀਰ ਬਾਦਲ ਅਤੇ ਮਜੀਠੀਆ ਸਿੱਖਾਂ ਦੇ ਦੁਸ਼ਮਣ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਦੇ ਬਾਘਾਪੁਰਾਣਾ ਤੋਂ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਉਤੇ ਦੋਸ਼ ਲਗਾਏ ਹਨ ਕਿ ਉਹ ਸਿੱਖਾਂ ਦੇ ਦੁਸ਼ਮਣ ਹਨ। ਚੰਡੀਗੜ੍ਹ ਪ੍ਰੈਸ ਕਲੱਬ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਾਘਾਪੁਰਾਣਾ ਵਿਚ ਅਕਾਲੀ ਦਲ ਦੀ ਰੈਲੀ ਵਿਚ ਮੈਨੂੰ ਇਨ੍ਹਾਂ ਅਕਾਲੀ ਆਗੂਆਂ ਨੇ ਗੈਂਗਸਟਰ ਗਰਦਾਨਿਆ ਸੀ। ਜੋ ਕੋਰਾ ਝੂਠ ਹੈ। ਜਿਸ ਕਾਰਨ ਉਹ ਇਨ੍ਹਾਂ ਆਗੂਆ ਖ਼ਿਲਾਫ਼ ਅਦਾਲਤ ਵਿਚ ਕੇਸ ਕਰੇਗਾ। ਉਨ੍ਹਾਂ ਕਿਹਾ ਕਿ ਮਜੀਠੀਆ ਪਰਿਵਾਰ ਨੇ ਜਨਰਲ ਡਾਇਰ ਨੂੰ ਜਲਿਆਂਵਾਲਾ ਬਾਗ਼ ਦੇ ਸਾਕੇ ਤੋਂ ਬਾਅਦ ਰਾਤ ਦਾ ਭੋਜਨ ਦਿੱਤਾ ਸੀ। ਸੁਖਬੀਰ ਸਿੰਘ ਬਾਦਲ ਨੇ ਵੀ ਬਹਿਬਲ ਕਲਾਂ ਕਾਂਡ ਕਰਵਾ ਕੇ ਸਿੱਖਾਂ ਨੂੰ ਕਤਲ ਕਰਵਾਇਆ ਸੀ। ਬਰਾੜ ਨੇ ਕਿਹਾ ਕਿ ਉਹ ਉਕਤ ਅਕਾਲੀ ਆਗੂਆਂ ਖਿਲਾਫ਼ ਅਦਾਲਤ ਵਿਚ ਕੇਸ ਵੀ ਕਰਨਗੇ।

RELATED ARTICLES
POPULAR POSTS