ਕੈਪਟਨ ਨੂੰ ਉਮੀਦ ਕਿ ਦੋਵਾਂ ਦੇਸ਼ਾਂ ਵਿਚ ਸਬੰਧ ਹੋਰ ਮਜ਼ਬੂਤ ਹੋਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ ਆਪਣੇ 7 ਦਿਨਾਂ ਭਾਰਤ ਦੌਰੇ ਤੇ ਹਨ ਅਤੇ ਉਹ 21 ਫਰਵਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ। ਟਰੂਡੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਅੰਮ੍ਰਿਤਸਰ ‘ਚ ਮੁਲਾਕਾਤ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਮੈਨੂੰ ਪੂਰਨ ਉਮੀਦ ਹੈ ਕਿ ਇੰਡੋ-ਕੈਨੇਡਾ ਵਿਚ ਜਿੱਥੇ ਇਸ ਫੇਰੀ ਨਾਲ ਵਪਾਰਕ ਸਬੰਧ ਹੋਰ ਮਜ਼ਬੂਤ ਹੋਣਗੇ, ਉਥੇ ਦੋਵੇਂ ਦੋਸ਼ਾਂ ਦੇ ਸਬੰਧਾਂ ਵਿਚ ਵੀ ਹੋਰ ਉਤਸ਼ਾਹ ਆਵੇਗਾ। ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਕਿ ਟਰੂਡੋ ਨਾਲ ਉਨ੍ਹਾਂ ਦੀ ਮੁਲਾਕਾਤ ਕੈਨੇਡਾ ਅਤੇ ਭਾਰਤ ਵਿਚਕਾਰ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰੇਗੀ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਇਸ ਮੌਕੇ ਅੰਮ੍ਰਿਤਸਰ ਵਿਚ ਮੌਜੂਦ ਰਹਿਣਗੇ। ਸੁਖਬੀਰ ਬਾਦਲ ਨਾਲ ਉਨ੍ਹਾਂ ਦੀ ਪਤਨੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਭਾਰਤ ਸਰਕਾਰ ਦੇ ਪ੍ਰਤੀਨਿਧੀ ਦੇ ਤੌਰ ‘ਤੇ ਮੌਜੂਦ ਹੋਣਗੇ।
Check Also
ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ
ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।