Breaking News
Home / ਭਾਰਤ / ਨਵੀਂ ਦਿੱਲੀ ‘ਚ ਚੀਫ ਸੈਕਟਰੀ ਨੂੰ ਥੱਪੜ ਮਾਰਨ ਦਾ ਮਾਮਲਾ

ਨਵੀਂ ਦਿੱਲੀ ‘ਚ ਚੀਫ ਸੈਕਟਰੀ ਨੂੰ ਥੱਪੜ ਮਾਰਨ ਦਾ ਮਾਮਲਾ

ਗ੍ਰਹਿ ਮੰਤਰਾਲੇ ਨੇ ਐਲ ਜੀ ਤੋਂ ਮੰਗੀ ਰਿਪੋਰਟ
ਆਮ ਆਦਮੀ ਪਾਰਟੀ ਦੇ ਵਿਧਾਇਕਾਂ ‘ਤੇ ਕਾਰਵਾਈ ਦੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਵਿਧਾਇਕਾਂ ‘ਤੇ ਦਿੱਲੀ ਦੇ ਚੀਫ ਸੈਕਟਰੀ ਅੰਸ਼ੂ ਪ੍ਰਕਾਸ਼ ਨੂੰ ਥੱਪੜ ਮਾਰਨ ਅਤੇ ਬਦਸਲੂਕੀ ਦਾ ਆਰੋਪ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸੋਮਵਾਰ ਰਾਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਹੋਈ। ਮੁੱਖ ਮੰਤਰੀ ਵਲੋਂ ਇਕ ਸਰਕਾਰੀ ਪੱਧਰ ਦੀ ਮੀਟਿੰਗ ਬੁਲਾਈ ਗਈ ਸੀ। ਇਸ ਮਾਮਲੇ ਵਿਚ ਅੱਜ ਚੀਫ ਸੈਕਟਰੀ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਹੈ। ਰਾਜਨਾਥ ਸਿੰਘ ਨੇ ਦਿੱਲੀ ਦੇ ਉਪ ਰਾਜਪਾਲ ਕੋਲੋਂ ਮਾਮਲੇ ਦੀ ਰਿਪੋਰਟ ਮੰਗ ਲਈ ਹੈ। ਦੂਜੇ ਪਾਸੇ ‘ਆਪ’ ਵਿਧਾਇਕਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਅਫਸਰਾਂ ਨੇ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਜਦੋਂ ਕਿ ‘ਆਪ’ ਵਿਧਾਇਕਾਂ ਦਾ ਕਹਿਣਾ ਹੈ ਅਜਿਹਾ ਕੁਝ ਵੀ ਨਹੀਂ ਹੋਇਆ ਹੈ, ਇਹ ਸਾਰਾ ਕੁਝ ਉਪ ਰਾਜਪਾਲ ਦੇ ਇਸ਼ਾਰੇ ‘ਤੇ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਈ ਮੀਟਿੰਗ ਵਿਚ ‘ਆਪ’ ਦੇ ਦੋ ਵਿਧਾਇਕਾਂ ਨੇ ਚੀਫ ਸੈਕਟਰੀ ਨਾਲ ਧੱਕਾ ਮੁੱਕੀ ਅਤੇ ਬਦਸਲੂਕੀ ਕੀਤੀ ਸੀ। ਇਸ ਦੌਰਾਨ ਚੀਫ ਸੈਕਟਰੀ ਨੂੰ ਥੱਪੜ ਵੀ ਮਾਰਿਆ ਅਤੇ ਧੱਕੇ ਵੀ ਮਾਰੇ ਗਏ।

Check Also

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ

ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ …