Breaking News
Home / ਭਾਰਤ / ਜਸਟਿਨ ਟਰੂਡੋ ਨੇ ਮੁੰਬਈ ਵਿਖੇ ਵੱਡੀਆਂ ਭਾਰਤੀ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੁਲਾਕਾਤ

ਜਸਟਿਨ ਟਰੂਡੋ ਨੇ ਮੁੰਬਈ ਵਿਖੇ ਵੱਡੀਆਂ ਭਾਰਤੀ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੁਲਾਕਾਤ

ਵਪਾਰ ਨੂੰ ਲੈ ਕੇ ਹੋਇਆ ਵਿਚਾਰ ਵਟਾਂਦਰਾ
ਮੁੰਬਈ/ਬਿਊਰੋ ਨਿਊਜ਼
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਮੁੰਬਈ ਵਿਖੇ ਪ੍ਰਸਿੱਧ ਭਾਰਤੀ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ। ਟਰੂਡੋ ਨੇ ਇਸ ਮੌਕੇ ਟਾਟਾ ਸੰਨਜ਼ ਦੇ ਚੇਅਰਮੈਨ ਨਟਰਾਜਨ ਚੰਦਰਸੇਕਰਨ, ਇੰਨਫੋਇਸਸ ਦੇ ਮੁੱਖ ਕਾਰਜਕਾਰੀ ਅਫ਼ਸਰ ਸਲਿਲ ਪਾਰੇਖ, ਮਹਿੰਦਰਾ ਗਰੁੱਪ ਦੇ ਚੇਅਰਮੈਨ ਅਨੰਦ ਜੀ ਮਹਿੰਦਰਾ ਤੇ ਜੁਬੀਲੈਂਟ ਭਾਰਤੀਆ ਗਰੁੱਪ ਦੇ ਕੋ-ਚੇਅਰਮੈਨ ਹਰੀ ਭਾਰਤੀਆ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੋਵਾਂ ਦੇਸ਼ਾਂ ਵਿਚ ਵਪਾਰ ਨੂੰ ਲੈ ਕੇ ਵਿਚਾਰ ਵਟਾਂਦਰਾ ਹੋਇਆ ਹੈ। ਇਸੇ ਦੌਰਾਨ ਟਰੂਡੋ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨਾਲ ਮੁਲਾਕਾਤ ਕੀਤੀ ਹੈ। ਜਸਟਿਨ ਟਰੂਡੋ ਨੇ ਕਿਹਾ ਕਿ ਉਹ ਭਾਰਤ ਦੀ ਵਿਭਿੰਨਤਾ ਤੇ ਬਹੁਲਵਾਦ ਤੋਂ ਕਾਫੀ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਭਾਰਤ ਦੀ ਅਸਧਾਰਨ ਵਿਭਿੰਨਤਾ ਦਿਖਾਉਣਾ ਚਾਹੁੰਦੇ ਸਨ। ਇਸੇ ਦੌਰਾਨ ਹਰਜੀਤ ਸਿੰਘ ਸੱਜਣ ਨੇ ਮੁੰਬਈ ਵਿਖੇ ਇੰਡੀਆ-ਕੈਨੇਡਾ ਵਾਰਤਾ 2018 ਤਹਿਤ ਭਾਰਤੀ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਸੰਬੰਧਾਂ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਗੱਲਬਾਤ ਹੋਈ।

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …