ਕਾਂਗਰਸ ਅਤੇ ਭਾਜਪਾ ਵਾਲੇ ਇਸ ਨੂੰ ਦੱਸ ਰਹੇ ਹਨ ਆਪੋ-ਆਪਣੀ ਪ੍ਰਾਪਤੀ
ਅੰਮ੍ਰਿਤਸਰ/ਬਿਊਰੋ ਨਿਊਜ਼
ਪਿਛਲੇ ਕਈ ਸਾਲਾਂ ਤੋਂ ਬੰਦ ਪਈ ਅੰਮ੍ਰਿਤਸਰ ਤੋਂ ਬਰਮਿੰਘਮ ਲਈ ਸਿੱਧੀ ਫਲਾਈਟ ਦੀ ਅੱਜ ਤੋਂ ਸ਼ੁਰੂਆਤ ਕਰ ਦਿਤੀ ਗਈ ਹੈ।ਬੇਸ਼ਕ ਫਲਾਈਟ ਦੀ ਸ਼ੁਰੂਆਤ ਹੋ ਗਈ ਹੈ ਪਰ ਇਸ ਕੰਮ ਨੂੰ ਨੇਪਰੇ ਚਾੜ੍ਹਣ ਦਾ ਸਿਹਰਾ ਪੰਜਾਬ ਕਾਂਗਰਸ ਆਪਣੇ ਅਤੇ ਕੇਂਦਰ ਵਿਚ ਭਾਜਪਾ ਸਰਕਾਰ ਆਪਣੇ ਸਿਰ ‘ਤੇ ਸਜਾਉਣ ਦਾ ਯਤਨ ਕਰਦੀ ਦਿਸੀ। ਫਲਾਈਟ ਦੀ ਸ਼ੁਰੂਆਤ ਮੌਕੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਕਈ ਕਾਂਗਰਸੀ ਨੇਤਾਵਾਂ ਨਾਲ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ। ਉਥੇ ਹੀ ਪੰਜਾਬ ਭਾਜਪਾ ਪ੍ਰਧਾਨ ਅਤੇ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵੀ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਸਮੇਤ ਉਥੇ ਪਹੁੰਚ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਜੇ ਸਾਂਪਲਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਲੋਕਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕੀਤਾ ਹੈ ਅਤੇ ਕਿਹਾ ਕਿ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦਾ ਵੀ ਇਸ ਕੰਮ ਵਿਚ ਅਹਿਮ ਯੋਗਦਾਨ ਰਿਹਾ ਹੈ। ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਆਸ਼ੀਰਵਾਦ ਦੇ ਨਾਲ ਇਹ ਸਪਨਾ ਸਾਕਾਰ ਹੋਇਆ ਹੈ।
Check Also
ਪਟਿਆਲਾ ਜ਼ਿਲ੍ਹੇ ਦੇ 8 ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ’ਚ ਕੀਤਾ ਗਿਆ ਸ਼ਾਮਲ
ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਤਹਿਸੀਲ …