ਡਿਊਟੀ ਸੰਭਾਲਣ ਤੋਂ ਪਹਿਲਾਂ ਸੁਰੇਸ਼ ਕੁਮਾਰ ਦੀ ਮੁੱਖ ਮੰਤਰੀ ਨਾਲ ਹੋਈ ਡੇਢ ਘੰਟਾ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਾਸ-ਮ-ਖਾਸ ਚੀਫ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਕੁਝ ਦਿਨਾਂ ਦੀ ਜਕੋ-ਤੱਕੀ ઠਬਾਅਦ ਆਪਣੇ ਅਹੁਦੇ ਦਾ ਕੰਮ ਕਾਜ ਸੰਭਾਲ ਲਿਆ। ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੁਝ ਵਜ਼ਾਰਤੀ ਸਾਥੀਆਂ ਨੇ ਚੀਫ ਪ੍ਰਮੁੱਖ ਸਕੱਤਰ ‘ਤੇ ਡਿਊਟੀ ਲਈ ਹਾਜ਼ਰ ਹੋਣ ਵਾਸਤੇ ਦਬਾਅ ਬਣਾਇਆ ਸੀ ਤੇ ਇਸ ਤੋਂ ਬਾਅਦ ਹੀ ਉਹ ਡਿਊਟੀ ‘ਤੇ ਹਾਜ਼ਰ ਹੋਏ ਹਨ। ਡਿਊਟੀ ਸੰਭਾਲਣ ਤੋਂ ਪਹਿਲਾਂ ਸੁਰੇਸ਼ ਕੁਮਾਰ ਦੀ ਮੁੱਖ ਮੰਤਰੀ ਨਾਲ ਇਕੱਲਿਆ ਡੇਢ-ਦੋ ਘੰਟੇ ਗੱਲਬਾਤ ਹੋਈ, ਜਿਸ ਵਿਚ ਉਨ੍ਹਾਂ ਆਪਣੇ ਕੇਸ ਨਾਲ ਜੁੜੇ ਵੱਖ-ਵੱਖ ਪਹਿਲੂਆਂ ਅਤੇ ਰਾਜ ਦਰਬਾਰ ਵਿਚ ਹੁੰਦੀਆਂ ਸਾਜ਼ਿਸ਼ਾਂ ਦੀ ਚਰਚਾ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਕੇਸ ਨਾਲ ਸਬੰਧਤ ਮਸਲੇ ਨੂੰ ਪਹਿਲ ਦੇ ਅਧਾਰ ‘ਤੇ ਨਿੱਜੀ ਤੌਰ ‘ਤੇ ਨਜਿੱਠਣਗੇ। ਸੁਰੇਸ਼ ਕੁਮਾਰ ਨੇ ਪਹਿਲਾਂ ਮੁੱਖ ਮੰਤਰੀ ਨੂੰ ਇਕ ਪੱਤਰ ਲਿਖ ਕੇ ਕਿਹਾ ਸੀ ਕਿ ਉਹ ਕੇਸ ਦਾ ਫੈਸਲਾ ਹੋਣ ਤੱਕ ਡਿਊਟੀ ਸੰਭਾਲਣ ਦੇ ਹੱਕ ਵਿਚ ਨਹੀਂ ਹਨ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …