ਚਾਰ ਵਰਕਰਾਂ ਦੀ ਮੌਤ, 11 ਜ਼ਖ਼ਮੀ, ਕੈਪਟਨ ਨੇ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
ਪਟਿਆਲਾ/ਬਿਊਰੋ ਨਿਊਜ਼
ਘਨੌਰ-ਸ਼ੰਭੂ ਸੜਕ ‘ਤੇ ਮਟਰ ਪ੍ਰੋਸੈਸਿੰਗ ਫ਼ੈਕਟਰੀ ਵਿਚ ਦੇਰ ਰਾਤ ਅਮੋਨੀਆ ਗੈਸ ਦਾ ਸਿਲੰਡਰ ਫਟਣ ਕਾਰਨ 4 ਵਰਕਰਾਂ ਦੀ ਮੌਤ ਹੋ ਗਈ ਤੇ 11 ਜ਼ਖ਼ਮੀ ਹੋ ਗਏ ਹਨ। ઠਹਾਦਸੇ ਵਿੱਚ ਜ਼ਖਮੀਆਂ ਵਿਚੋਂ 4 ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਦੇਰ ਰਾਤ ਤਕਰੀਬਨ 2 ਵਜੇ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਫ਼ੈਕਟਰੀ ਵਿਚ 17 ਦੇ ਕਰੀਬ ਵਰਕਰ ਮਟਰ ਪੈਕਿੰਗ ਦਾ ਕੰਮ ਕਰ ਰਹੇ ਸਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਦਸੇ ਵਿਚ ਮਾਰੇ ਗਏ ਵਰਕਰਾਂ ਦੇ ਪਰਿਵਾਰਾਂ ਨਾਲ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਮ੍ਰਿਤਕਾਂ ਦੇ ਵਾਰਸਾਂ ਨੂੰ ਇਕ-ਇਕ ਲੱਖ ਰੁਪਏ ਦੀ ਸਹਾਇਤਾ ਦੇਣ ਅਤੇ ਜ਼ਖ਼ਮੀਆਂ ਦਾ ਇਲਾਜ ਮੁਫਤ ਕਰਵਾਉਣ ਦਾ ਐਲਾਨ ਕੀਤਾ ਹੈ। ਕੈਪਟਨ ਨੇ ਇਸ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਵੀ ਹੁਕਮ ਦੇ ਦਿੱਤੇ ਹਨ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …