ਭਾਰਤ-ਪਾਕਿ ਦੀ ਵੰਡ ਬਾਰੇ ਬਣਿਆ ਮਿਊਜ਼ੀਅਮ ਵੀ ਵੇਖਣਗੇ ਟਰੂਡੋ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਸਵਾਗਤ ਕਰਨ ਲਈ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ‘ਤੇ ਮੌਜੂਦ ਹੋਣਗੇ। ਨਵਜੋਤ ਸਿੱਧੂ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੂੰ ਭਾਰਤ-ਪਾਕਿਸਤਾਨ ਵੰਡ ਬਾਰੇ ਬਣਿਆ ਮਿਊਜ਼ੀਅਮ ਵੀ ਦਿਖਾਉਣਗੇ। ਇਸ ਨੂੰ ਲੈ ਕੇ ਵਿਭਾਗ ਨੇ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਲੱਗ ਰਿਹਾ ਹੈ ਕਿ ਸਿੱਧੂ ਹੀ ਹੁਣ ਟਰੂਡੋ ਦੇ ਗਾਈਡ ਬਣਨਗੇ। ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਦੀ ਟਰੂਡੋ ਨਾਲ ਸਿਰਫ 20 ਮਿੰਟ ਦੀ ਰਸਮੀ ਮੁਲਾਕਤ ਹੋਣੀ ਹੈ, ਜਿਸ ਵਿਚ ਬਿਜ਼ਨੈੱਸ ਆਦਿ ਬਾਰੇ ਚਰਚਾ ਹੋ ਸਕਦੀ ਹੈ। ਚੇਤੇ ਰਹੇ ਕਿ ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਕਿਹਾ ਸੀ, “ਮੈਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਹੋਣ ਵਾਲੀ ਮੀਟਿੰਗ ਦਾ ਇੰਤਜ਼ਾਰ ਕਰ ਰਿਹਾ ਹਾਂ। ਉਮੀਦ ਹੈ ਕਿ ਇਹ ਮੀਟਿੰਗ ਕੈਨੇਡਾ ਤੇ ਭਾਰਤ ਵਿਚਾਲੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਦੇਵੇਗੀ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …