12.6 C
Toronto
Wednesday, October 15, 2025
spot_img
Homeਪੰਜਾਬਜਸਟਿਨ ਟਰੂਡੋ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਣਗੇ ਮੱਥਾ

ਜਸਟਿਨ ਟਰੂਡੋ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਣਗੇ ਮੱਥਾ

ਟਰੂਡੋ ਦੇ ਸਵਾਗਤ ਲਈ ਐਸਜੀਪੀਸੀ ਨੇ ਕੀਤੀ ਪੂਰੀ ਤਿਆਰੀ
ਚੰਡੀਗੜ੍ਹ/ਬਿਊਰੋ ਨਿਊਜ਼
ਭਲਕੇ 21 ਫਰਵਰੀ ਦਿਨ ਬੁੱਧਵਾਰ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣਗੇ। ਸ਼੍ਰੋਮਣੀ ਕਮੇਟੀ ਵੱਲੋਂ ਜਸਟਿਨ ਟਰੂਡੋ ਦਾ ਪੰਥਕ ਰਵਾਇਤਾਂ ਅਨੁਸਾਰ ਸਵਾਗਤ ਅਤੇ ਸਨਮਾਨ ਕੀਤਾ ਜਾਵੇਗਾ। ਟਰੂਡੋ ਦੇ ਸਵਾਗਤ ਲਈ ਸ਼੍ਰੋਮਣੀ ਕਮੇਟੀ ਦੇ ਸੁਰੱਖਿਆ ਕਰਮਚਾਰੀ ਇੱਕ ਨਿਰਧਾਰਤ ਵਰਦੀ ਵਿੱਚ ਹੋਣਗੇ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਵੀ ਨੀਲੇ ਰੰਗ ਦੀਆਂ ਦਸਤਾਰਾਂ ਸਜਾਉਣਗੇ। ਟਰੂਡੋ ਦੇ ਸਵਾਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਜਸਟਿਨ ਟਰੂਡੋ ਦੀ ਆਮਦ ਸਮੇਂ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣੀ ਚਾਹੀਦੀ ਅਤੇ ਜਿਸ ਵੀ ਅਧਿਕਾਰੀ ਅਤੇ ਕਰਮਚਾਰੀ ਦੀ ਜਿੱਥੇ ਵੀ ਡਿਊਟੀ ਲਗਾਈ ਜਾਵੇ ਉਹ ਸਮਰਪਣ ਭਾਵਨਾ ਤੇ ਇਮਾਨਦਾਰੀ ਨਾਲ ਨਿਭਾਵੇ। ਐਸਜੀਪੀਸੀ ਦੇ ਮੁੱਖ ਸਕੱਤਰ ਰੂਪ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿਤੀ ਹੈ ਕਿ ਜਸਟਿਨ ਟਰੂਡੋ ਨੂੰ ਤਿੰਨ ਲੇਅਰ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਉਹਨਾਂ ਦੱਸਿਆ ਕਿ ਅਜਿਹੇ ਮੌਕੇ ਦੇ ਮੱਦੇਨਜਰ ਸੰਗਤ ਦਾ ਵੀ ਪੂਰਾ ਧਿਆਨ ਰੱਖਿਆ ਜਾਵੇਗਾ ਅਤੇ ਉਹਨਾਂ ਨੂੰ ਵੀ ਕਿਸੇ ਪ੍ਰਕਾਰ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

RELATED ARTICLES
POPULAR POSTS