21.2 C
Toronto
Sunday, September 6, 2026
spot_img
Homeਭਾਰਤ'ਆਪ' ਵਿਧਾਇਕਾਂ ਵਲੋਂ ਦਿੱਲੀ ਦੇ ਮੁੱਖ ਸਕੱਤਰ ਨਾਲ ਕੀਤੀ ਕੁੱਟਮਾਰ ਦਾ ਮਾਮਲਾ...

‘ਆਪ’ ਵਿਧਾਇਕਾਂ ਵਲੋਂ ਦਿੱਲੀ ਦੇ ਮੁੱਖ ਸਕੱਤਰ ਨਾਲ ਕੀਤੀ ਕੁੱਟਮਾਰ ਦਾ ਮਾਮਲਾ ਹੋਰ ਗਰਮਾਇਆ

‘ਆਪ’ ਵਿਧਾਇਕਾਂ ਵਲੋਂ ਦਿੱਲੀ ਦੇ ਮੁੱਖ ਸਕੱਤਰ ਨਾਲ ਕੀਤੀ ਕੁੱਟਮਾਰ ਦਾ ਮਾਮਲਾ ਹੋਰ ਗਰਮਾਇਆਮੈਡੀਕਲ ਰਿਪੋਰਟ ‘ਚ ਵੀ ਮੁੱਖ ਸਕੱਤਰ ਦੇ ਚਿਹਰੇ ‘ਤੇ ਆਏ ਸੱਟਾਂ ਦੇ ਨਿਸ਼ਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ‘ਆਪ’ ਦੇ ਵਿਧਾਇਕਾਂ ਵਲੋਂ ਕੀਤੀ ਕੁੱਟਮਾਰ ਦਾ ਮਾਮਲਾ ਹੋਰ ਵੀ ਗਰਮ ਹੁੰਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ‘ਆਪ’ ਵਿਧਾਇਕ ਪ੍ਰਕਾਸ਼ ਜਰਵਾਲ ਅਤੇ ਅਮਾਨਤੁੱਲਾ ਖ਼ਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਨਾਲ ਹੀ ਪੁਲਿਸ ਮੁਤਾਬਕ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਦੀ ਮੈਡੀਕਲ ਰਿਪੋਰਟ ਵਿਚ ਉਨ੍ਹਾਂ ਦੇ ਚਿਹਰੇ ‘ਤੇ ਸੱਟਾਂ ਦੇ ਨਿਸ਼ਾਨ ਹਨ। ਚੇਤੇ ਰਹੇ ਕਿ ਅੰਸ਼ੂ ਪ੍ਰਕਾਸ਼ ਨੇ ਦੋਸ਼ ਲਗਾਇਆ ਸੀ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਸੋਮਵਾਰ ਅੱਧੀ ਰਾਤ ਨੂੰ ਬੁਲਾਈ ਗਈ ਮੀਟਿੰਗ ਵਿਚ ‘ਆਪ’ ਵਿਧਾਇਕਾਂ ਨੇ ਉਸ ਨਾਲ ਕੁੱਟਮਾਰ ਅਤੇ ਧੱਕਾ-ਮੁੱਕੀ ਕੀਤੀ। ਜਿਸ ਤੋਂ ਬਾਅਦ ਉਸ ਨੇ ਆਪ ਦੇ ਕੁਝ ਵਿਧਾਇਕਾਂ ਖਿਲਾਫ ਐੱਫ.ਆਈ.ਆਰ. ਦਰਜ ਕਰਵਾਈ ਸੀ।

RELATED ARTICLES
POPULAR POSTS