Breaking News
Home / ਪੰਜਾਬ / ਹਿੰਸਾ ਭੜਕਾਉਣ ਦੇ ਮਾਮਲੇ ‘ਚ ਹਨੀਪ੍ਰੀਤ ਦੀ ਹੋਈ ਪੇਸ਼ੀ

ਹਿੰਸਾ ਭੜਕਾਉਣ ਦੇ ਮਾਮਲੇ ‘ਚ ਹਨੀਪ੍ਰੀਤ ਦੀ ਹੋਈ ਪੇਸ਼ੀ

ਬਚਾਓ ਪੱਖ ਦਾ ਕਹਿਣਾ, ਕੇਸ ਵਿਚੋਂ ਦੇਸ਼ ਧ੍ਰੋਹ ਦੀਆਂ ਧਰਾਵਾਂ ਨੂੰ ਹਟਾ ਦਿੱਤਾ ਜਾਵੇ
ਪੰਚਕੂਲਾ/ਬਿਊਰੋ ਨਿਊਜ਼
ਪੰਚਕੂਲਾ ‘ਚ ਹਿੰਸਾ ਭੜਕਾਉਣ ਦੇ ਮਾਮਲੇ ਵਿਚ ਅੱਜ ਹਨੀਪ੍ਰੀਤ ਤੇ ਹੋਰ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੇਸ਼ੀ ਦੌਰਾਨ ਪੁਲਿਸ ਵੱਲੋਂ ਪੇਸ਼ ਚਾਰਜਸ਼ੀਟ ‘ਤੇ ਬਹਿਸ ਹੋਈ। ਬਹਿਸ ਦੌਰਾਨ ਬਚਾਓ ਪੱਖ ਨੇ ਆਪਣੀ ਦਲੀਲ ਰੱਖਦੇ ਕਿਹਾ ਕਿ ਕੇਸ ਵਿਚੋਂ ਦੇਸ਼ ਧ੍ਰੋਹ ਦੀਆਂ ਧਰਾਵਾਂ ਨੂੰ ਹਟਾ ਦੇਣਾ ਚਾਹੀਦਾ ਹੈ ਕਿਉਂਕਿ ਜੋ ਵਿਅਕਤੀ ਪੰਚਕੂਲਾ ਵਿਚ ਪਹੁੰਚੇ ਸੀ, ਉਹ ਕਿਸੇ ਹਿੰਸਾ ਭੜਕਾਉਣ ਦੇ ਇਰਾਦੇ ਨਾਲ ਨਹੀਂ ਆਏ ਸੀ ਸਗੋਂ ਧਾਰਮਿਕ ਭਾਵਨਾ ਨਾਲ ਪੰਚਕੂਲਾ ਵਿਚ ਇਕੱਠੇ ਹੋਏ ਸੀ।
ਅਦਾਲਤ ਨੇ ਸੁਣਵਾਈ ਦੀ ਅਗਲੀ ਤਾਰੀਖ 6 ਮਾਰਚ ਤੈਅ ਕੀਤੀ ਹੈ। ਪੰਚਕੂਲਾ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਹਨੀਪ੍ਰੀਤ ‘ਤੇ ਦੇਸ਼ ਧ੍ਰੋਹ ਦੇ ਇਲਜ਼ਾਮ ਲੱਗੇ ਸਨ। 25 ਅਗਸਤ, 2017 ਨੂੰ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਬਲਾਤਕਾਰ ਦਾ ਦੋਸ਼ੀ ਐਲਾਨੇ ਜਾਣ ਤੋਂ ਬਾਅਦ ਪੰਚਕੂਲਾ ਵਿਚ ਹਿੰਸਾ ਭੜਕ ਗਈ ਸੀ।

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …