ਸਵਾਰੀਆਂ ਨੂੰ ਆਪਣੀ ਮੰਜ਼ਿਲ ‘ਤੇ ਪਹੁੰਚਣ ਲਈ ਪੇਸ਼ ਆਈਆਂ ਮੁਸ਼ਕਲਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਅੱਜ ਪੰਜਾਬ ਰੋਡਵੇਜ਼ ਦੇ ਕਾਮਿਆਂ ਨੇ ਪੂਰਨ ਤੌਰ ‘ਤੇ ਚੱਕਾ ਜਾਮ ਰੱਖਿਆ। ਰੋਡਵੇਜ਼ ਕਰਮਚਾਰੀਆਂ ਦਾ ਕਹਿਣਾ ਸੀ ਕਿ ਕੈਪਟਨ ਸਰਕਾਰ ਬਣਨ ਤੋਂ ਬਾਅਦ ਵੀ ਰੋਡਵੇਜ਼ ਦਾ ‘ਭਲਾ’ ਹੋਣ ਦੀ ਆਸ ਵੀ ਖਤਮ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣੇ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ ਪਰ ਅਜੇ ਤੱਕ ਸਰਕਾਰ ਕੋਈ ਨੀਤੀ ਵੀ ਨਹੀਂ ਬਣਾ ਸਕੀ। ਸੜਕਾਂ ‘ਤੇ ਸਿਆਸੀ ਆਗੂਆਂ ਦੀਆਂ ਬੱਸਾਂ ਉਸੇ ਤਰ੍ਹਾਂ ਚੱਲ ਰਹੀਆਂ ਹਨ। ਹੜਤਾਲ ਕਾਰਨ ਬੱਸ ਅੱਡੇ ਸੁਨਸਾਨ ਰਹੇ ਤੇ ਸਵਾਰੀਆਂ ਨੂੰ ਆਪਣੀ ਮੰਜ਼ਿਲ ‘ਤੇ ਪਹੁੰਚਣ ਲਈ ਬਹੁਤ ਮੁਸ਼ਕਲਾਂ ਪੇਸ਼ ਆਈਆਂ।
ਰੋਡਵੇਜ਼ ਕਰਮਚਾਰੀਆਂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਸਰਕਾਰ ਬਣਨ ਤੋਂ ਪਹਿਲਾਂ ਬਹੁਤ ਲਾਰੇ ਲਾਏ ਕਿ ਸਾਨੂੰ ਵੋਟਾਂ ਪਾਓ। ਕਾਂਗਰਸ ਸਰਕਾਰ ਬਣਨ ‘ਤੇ ਰਾਜਸੀ ਆਗੂਆਂ ਦੀਆਂ ਬੱਸਾਂ ਬੰਦ ਕਰਵਾ ਦਿੱਤੀਆਂ ਜਾਣਗੀਆਂ। ਵਾਰ-ਵਾਰ ਮੰਗ ਪੱਤਰ ਦੇਣ ਦੇ ਬਾਵਜੂਦ ਕਿਸੇ ਮੰਤਰੀ ਜਾਂ ਮੁੱਖ ਮੰਤਰੀ ਨੇ ਕੋਈ ਭਰੋਸਾ ਵੀ ਨਹੀਂ ਦਿੱਤਾ। ਕਰਮਚਾਰੀਆਂ ਦਾ ਦੋਸ਼ ਸੀ ਕਿ ਬਾਦਲ ਪਰਿਵਾਰ ਦੀਆਂ ਬੱਸਾਂ ਜਾਂ ਹੋਰ ਪ੍ਰਾਈਵੇਟ ਬੱਸਾਂ ‘ਤੇ ਕੋਈ ਐਕਸ਼ਨ ਨਹੀਂ ਹੋਇਆ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …