ਕਾਂਗਰਸ ਕਰ ਸਕਦੀ ਹੈ ਗੁੰਡਾਗਰਦੀ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਵਿਚ ਨਗਰ ਨਿਗਮ ਚੋਣਾਂ 24 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਸਿਆਸੀ ਆਗੂ ਇਕ ਦੂਜੇ ‘ਤੇ ਸ਼ਬਦੀ ਵਾਰ ਕਰਨ ਵਿਚ ਜੁਟ ਗਏ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਾਂਗਰਸ ‘ਤੇ ਧਾਵਾ ਬੋਲਦਿਆਂ ਕਿਹਾ ਕਿ ਲੁਧਿਆਣਾ ਨਗਰ-ਨਿਗਮ ਚੋਣਾਂ ਵਿਚ ਗੁੰਡਾਗਰਦੀ ਹੋਣ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੋਈਆਂ ਨਗਰ-ਨਿਗਮ ਦੀਆਂ ਚੋਣਾਂ ਵਿਚ ਵੀ ਧੱਕੇਸ਼ਾਹੀ ਹੋਈ ਸੀ। ਸਿਮਰਜੀਤ ਸਿੰਘ ਬੈਂਸ ‘ਤੇ ਹੋਇਆ ਹਮਲਾ ਇਹ ਦਰਸਾਉਂਦਾ ਹੈ ਕਿ ਕਾਂਗਰਸ ਲੁਧਿਆਣਾ ਚੋਣਾਂ ਵਿਚ ਵੀ ਗੁੰਡਾਗਰਦੀ ਕਰ ਸਕਦੀ ਹੈ। ਉਨ੍ਹਾਂ ਚੋਣ ਕਮਿਸ਼ਨਰ ਤੋਂ ਮੰਗ ਕੀਤੀ ਕਿ ਲੁਧਿਆਣਾ ਨੂੰ ਸੰਵੇਦਨਸ਼ੀਲ ਜ਼ੋਨ ਐਲਾਨਿਆ ਜਾਵੇ। ਭਗਵੰਤ ਮਾਨ ਲੁਧਿਆਣਾ ਵਿਚ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦੇ ਉਮੀਦਵਾਰਾਂ ਨੂੰ ਸੰਬੋਧਨ ਕਰਨ ਪਹੁੰਚੇ ਹੋਏ ਸਨ। ਸੁਖਪਾਲ ਸਿੰਘ ਖਹਿਰਾ ਨੇ ਵੀ ਕਿਹਾ ਕਿ ਕਾਂਗਰਸ ਦੀ ਧੱਕੇਸ਼ਾਹੀ ਸਹਿਣ ਨਹੀਂ ਕੀਤੀ ਜਾਵੇਗੀ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …