-5.5 C
Toronto
Tuesday, March 3, 2026
spot_img
Homeਪੰਜਾਬਜਸਟਿਨ ਟਰੂਡੋ ਦੀ ਕੈਪਟਨ ਅਮਰਿੰਦਰ ਨਾਲ ਹੋਈ ਮੁਲਾਕਾਤ

ਜਸਟਿਨ ਟਰੂਡੋ ਦੀ ਕੈਪਟਨ ਅਮਰਿੰਦਰ ਨਾਲ ਹੋਈ ਮੁਲਾਕਾਤ

ਕੈਪਟਨ ਨੇ ਟਰੂਡੋ ਕੋਲ ਕੱਟੜਵਾਦ ਦਾ ਚੁੱਕਿਆ ਮੁੱਦਾ
ਅੰਮ੍ਰਿਤਸਰ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਅੰਮ੍ਰਿਤਸਰ ‘ਚ ਮੁਲਾਕਾਤ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਮੁਲਾਕਾਤ ਸਬੰਧੀ ਕਿਹਾ ਹੈ ਕਿ ਉਨ੍ਹਾਂ ਨੇ ਟਰੂਡੋ ਨਾਲ ਕੱਟੜਵਾਦ ਸਬੰਧੀ ਚਿੰਤਾਵਾਂ ਜਾਹਰ ਕੀਤੀਆਂ ਹਨ। ਜਿਸ ‘ਤੇ ਉਨ੍ਹਾਂ ਵਲੋਂ ਇਸ ਮਾਮਲੇ ‘ਤੇ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਇਸ ਮਸਲੇ ਨੂੰ ਜ਼ਰੂਰ ਦੇਖਣਗੇ।
ਕੈਪਟਨ ਅਮਰਿੰਦਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਵਿਚ ਵੱਖਵਾਦੀ ਤਾਕਤਾਂ ਨੂੰ ਸਹਿਯੋਗ ਦੇਣ ਲਈ ਵਿਦੇਸ਼ਾਂ ਤੋਂ ਫੰਡਿੰਗ ਹੋ ਰਹੀ ਹੈ ਜੋ ਕਿ ਬਹੁਤ ਗਲਤ ਹੈ ਅਤੇ ਇਸ ਨੂੰ ਰੋਕਣ ਦੇ ਲਈ ਦੋਵਾਂ ਸਰਕਾਰਾਂ ਨੂੰ ਇਕ ਦੂਜੇ ਦੀ ਮਦਦ ਕਰਨੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਫੰਡਿੰਗ ਕਰਨ ਵਿਚ ਕੈਨੇਡਾ ਦੇ ਗਰਮ ਖਿਆਲੀ ਵੀ ਕਾਫੀ ਸਰਗਰਮ ਹਨ ਜਿਸ ਨੂੰ ਕਿਸੇ ਵੀ ਹਾਲਤ ਵਿਚ ਰੋਕਣਾ ਬਹੁਤ ਜ਼ਰੂਰੀ ਹੈ। ਜਸਟਿਨ ਟਰੂਡੋ ਨੇ ਵੀ ਕੈਪਟਨ ਦੇ ਇਸ ਮੁੱਦੇ ਨੂੰ ਗੰਭੀਰਤਾ ਦੇ ਨਾਲ ਸੁਣਿਆ ਅਤੇ ਆਪਣੀ ਸਰਕਾਰ ਵੱਲੋਂ ਪੂਰਾ ਸਹਿਯੋਗ ਦਿਤੇ ਜਾਣਦਾ ਭਰੋਸਾ ਦਿਤਾ ਹੈ।

RELATED ARTICLES
POPULAR POSTS