8.2 C
Toronto
Friday, November 7, 2025
spot_img
Homeਪੰਜਾਬਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ...

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

: ਸ੍ਰੀ ਦਰਬਾਰ ਸਾਹਿਬ ਦੀ ਵਿਜ਼ਟਰ ਬੁੱਕ ‘ਚ ਦਰਜ ਕੀਤਾ ‘ਗੁਰੂ ਕ੍ਰਿਪਾ ਤੇ ਨਿਮਰਤਾ ਨਾਲ ਭਰ ਗਏ’
: ਸ੍ਰੀ ਅਕਾਲ ਤਖਤ ਸਾਹਿਬ ਨੂੰ ਵੀ ਝੁਕਾਇਆ ਸ਼ੀਸ਼ ਤੇ ਸ੍ਰੀ ਸਾਹਿਬ ਲਗਾਈ ਮੱਥੇ ਨਾਲ
: ਏਅਰਪੋਰਟ ‘ਤੇ ਟਰੂਡੋ ਦਾ ਹਰਦੀਪ ਪੁਰੀ ਅਤੇ ਨਵਜੋਤ ਸਿੱਧੂ ਨੇ ਕੀਤਾ ਸਵਾਗਤ
ਅੰਮ੍ਰਿਤਸਰ/ਬਿਊਰੋ ਨਿਊਜ਼
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਰਿਵਾਰ ਸਣੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਵਿਜ਼ਟਰ ਬੁੱਕ ਵਿਚ ਦਰਜ ਕੀਤਾ ‘ਗੁਰੂ ਕ੍ਰਿਪਾ ਤੇ ਨਿਮਰਤਾ ਨਾਲ ਭਰ ਗਏ ਹਾਂ’। ਗੁਰੂ ਦੀ ਕ੍ਰਿਪਾ ਸਦਕਾ ਕੈਨੇਡੀਅਨ ਪ੍ਰਧਾਨ ਮੰਤਰੀ ਆਪਣੇ ਪਰਿਵਾਰ ਸਮੇਤ, ਆਪਣੇ ਕੈਬਨਿਟ ਮੰਤਰੀਆਂ ਸਮੇਤ ਤੇ ਸਮੁੱਚੇ ਕੈਨੇਡੀਅਨ ਵਫ਼ਦ ਨਾਲ 21 ਫਰਵਰੀ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਅਰਦਾਸ ਕੀਤੀ। ਇਸ ਮੌਕੇ ‘ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੁਰਾਂ ਨੇ ਟਰੂਡੋ ਨੂੰ ਸਿਰੋਪਾਓ ਭੇਂਟ ਕੀਤਾ ਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਉਨ੍ਹਾਂ ਦਾ ਐਸ ਜੀ ਪੀ ਸੀ ਦੇ ਦਫ਼ਤਰ ਵਿਖੇ ਸਨਮਾਨ ਕੀਤਾ ਗਿਆ। ਜਸਟਿਨ ਟਰੂਡੋ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਸ਼ੀਸ਼ ਝੁਕਾਇਆ ਤੇ ਗੁਰੂ ਰਾਮਦਾਸ ਲੰਗਰ ਹਾਲ ਵਿਚ ਪ੍ਰਸ਼ਾਦੇ ਬਣਾਉਣ ਦੀ ਸੇਵਾ ਵੀ ਨਿਭਾਈ। ਇਸ ਮੌਕੇ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਹੋਰ ਨੁਮਾਇੰਦੇ ਵੀ ਮੌਜੂਦ ਸਨ। ਅੰਮ੍ਰਿਤਸਰ ਪਹੁੰਚਣ ‘ਤੇ ਜਸਟਿਨ ਟਰੂਡੋ ਦਾ ਸਵਾਗਤ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਹੁਰਾਂ ਨੇ ਏਅਰਪੋਰਟ ‘ਤੇ ਜਾ ਕੇ ਕੀਤਾ। ਅੰਮ੍ਰਿਤਸਰ ‘ਚ ਵੱਖੋ-ਵੱਖ ਥਾਈਂ ਟਰੂਡੋ ਦੇ ਸਵਾਗਤ ਲਈ ਪੰਜਾਬੀ ਵਿਚ ਵੀ ਵੱਡੇ-ਵੱਡੇ ਸਾਈਨ ਬੋਰਡ ਲੱਗੇ ਹੋਏ ਸਨ, ਜੋ ਕਿ ਖਿੱਚ ਦਾ ਕੇਂਦਰ ਬਣੇ ਰਹੇ।

RELATED ARTICLES
POPULAR POSTS