ਹੱਥ ਜੋੜ ਕੇ ਪੂਰੇ ਪਰਿਵਾਰ ਨੇ ਬੁਲਾਈ ਨਮਸਤੇ
ਨਵੀਂ ਦਿੱਲੀ : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜਦੋਂ ਭਾਰਤ ਪਹੁੰਚੇ ਤਾਂ ਟਰੂਡੋ ਅਤੇ ਉਨ੍ਹਾਂ ਦੇ ਪੂਰੇ ਪਰਿਵਾਰਕ ਮੈਂਬਰਾਂ ਨੇ ਸਾਰਿਆਂ ਦਾ ਦਿਲ ਜਿੱਤ ਲਿਆ। ਜਹਾਜ਼ ਵਿਚੋਂ ਉਤਰਦੇ ਸਮੇਂ ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਦੇ ਸਵਾਗਤ ਲਈ ਆਏ ਲੋਕਾਂ ਨੂੰ ਹੱਥ ਜੋੜ ਕੇ ਨਮਸਤੇ ਕੀਤੀ। ਜਸਟਿਨ ਟਰੂਡੋ ਤੇ ਉਨ੍ਹਾਂ ਦੇ ਪਰਿਵਾਰ ਦਾ ਸਵਾਗਤ ਕਰਨ ਲਈ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਹੋਰ ਅਧਿਕਾਰੀ ਉਥੇ ਪਹੁੰਚੇ ਹੋਏ ਸਨ। ਇਸ ਦੌਰਾਨ ਹਵਾਈ ਅੱਡੇ ਉੱਤੇ ਇਕ ਵੱਖਰਾ ਹੀ ਨਜ਼ਾਰਾ ਦੇਖਣ ਨੂੰ ਮਿਲਿਆ। ਜਸਟਿਨ ਟਰੂਡੋ ਦੇ ਸਭ ਤੋਂ ਛੋਟੇ ਬੇਟੇ ਹੈਡਰਿਨ ਟਰੂਡੋ ਦੇ ਛੋਟੇ-ਛੋਟੇ ਹੱਥਾਂ ਵਿਚ ਫੁੱਲਾਂ ਦਾ ਗੁਲਦਸਤਾ ਫੜਿਆ ਹੋਇਆ ਸੀ ਅਤੇ ਉਹ ਪਰਿਵਾਰ ਵਿਚ ਸਭ ਤੋਂ ਅੱਗੇ ਤੁਰਿਆ ਜਾ ਰਿਹਾ ਸੀ, ਜਿਸ ਨੂੰ ਫੋਟੋਗ੍ਰਾਫਰਾਂ ਨੇ ਆਪਣੇ ਕੈਮਰੇ ਵਿਚ ਕੈਦ ਕਰ ਲਿਆ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …