ਨਵੀਂ ਦਿੱਲੀ/ਬਿਊਰੋ ਨਿਊਜ : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਾਹਮਣੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੰਮ੍ਰਿਤਸਰ ਤੋਂ ਟੋਰਾਂਟੋ ਲਈ ਸਿੱਧੀ ਉਡਾਣ ਸ਼ੁਰੂ ਕਰਨ ਦੀ ਬੇਨਤੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕੈਨੇਡੀਅਨ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਸਾਂਝੇ ਰੂਪ ਵਿਚ ਮਨਾਉਣ ਦਾ ਸੁਝਾਅ ਦਿੱਤਾ ਹੈ।
ਹਰਸਿਮਰਤ ਨੇ ਨਵੀਂ ਦਿੱਲੀ ‘ਚ ਭਾਰਤ-ਕੈਨੇਡਾ ਬਿਜ਼ਨਸ ਸੈਸ਼ਨ ਦੌਰਾਨ ਇਹ ਸੁਝਾਅ ਕੈਨੇਡੀਅਨ ਪ੍ਰਧਾਨ ਮੰਤਰੀ ਨੂੰ ਦਿੱਤੇ ਅਤੇ ਟਰੂਡੋ ਨੇ ਭਰੋਸਾ ਦਿਵਾਇਆ ਕਿ ਉਹ ਇਨ੍ਹਾਂ ਦੋਵੇਂ ਸੁਝਾਵਾਂ ਬਾਰੇ ਸੰਜੀਦਗੀ ਨਾਲ ਵਿਚਾਰ ਕਰਨਗੇ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …