0.9 C
Toronto
Wednesday, January 7, 2026
spot_img
Homeਪੰਜਾਬਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ ਹੋਵੇਗੀ ਸ਼ੁਰੂ

ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ ਹੋਵੇਗੀ ਸ਼ੁਰੂ

ਅੰਮ੍ਰਿਤਸਰ :ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 25 ਮਈ ਤੋਂ ਸ਼ੁਰੂ ਹੋ ਰਹੀ ਹੈ ਅਤੇ ਤਿਆਰੀਆਂ ਸਬੰਧੀ ਹੁਣ ਤੋਂ ਹੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਿੱਤ ਗੁਰਦੁਆਰਾ ਹੇਮਕੁੰਟ ਇਸ ਵੇਲੇ ਲਗਭੱਗ 5 ਫੁੱਟ ਬਰਫ਼ ਨਾਲ ਢੱਕਿਆ ਹੋਇਆ ਹੈ ਅਤੇ ਉਸ ਦੇ ਤਿੰਨ ਕਿਲੋਮੀਟਰ ਘੇਰੇ ਤੱਕ ਬਰਫ਼ ਹੀ ਬਰਫ਼ ਹੈ। ਗੁਰਦੁਆਰਾ ਗੋਬਿੰਦਘਾਟ ਦੇ ਮੈਨੇਜਰ ਭਾਈ ਸੇਵਾ ਸਿੰਘ ਨੇ ਦੱਸਿਆ ਕਿ ਪ੍ਰਬੰਧਕਾਂ ਨੂੰ ਉਮੀਦ ਹੈ ਕਿ ਇਸ ਵਰ੍ਹੇ ਸਾਲਾਨਾ ਯਾਤਰਾ ਵਿੱਚ ਪਿਛਲੇ ਵਰ੍ਹੇ ਨਾਲੋਂ ਵੀ ਵੱਧ ਯਾਤਰੂ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਪੁੱਜਣਗੇ।
ਉਨ੍ਹਾਂ ਦੱਸਿਆ ਕਿ ਯਾਤਰਾ ਨੂੰ ਸੁਖਾਲਾ ਬਣਾਉਣ ਲਈ 25 ਅਪਰੈਲ ਤੋਂ ਭਾਰਤੀ ਜਵਾਨ ਬਰਫ਼ ਹਟਾਉਣ ਦਾ ਕੰਮ ਸ਼ੁਰੂ ਕਰ ਦੇਣਗੇ। ਉਨ੍ਹਾਂ ਦੱਸਿਆ ਕਿ ਯਾਤਰਾ ਦੇ ਸਮੇਂ ਗੁਰਦੁਆਰਾ ਗੋਬਿੰਦਧਾਮ ਕੋਲ ਪਿੰਡ ਭੰਡਾਰਾ ઠਨੇੜੇ ਬਣਾਇਆ ਗਿਆ ਵੱਡਾ ਪੁਲ ਵੀ ਸ਼ੁਰੂ ਹੋ ਜਾਵੇਗਾ। ਗੁਰਦੁਆਰਾ ਗੋਬਿੰਦਘਾਟ ਨੇੜੇ ਉਸਾਰਿਆ ਵੱਡਾ ਪੁਲ ਪਿਛਲੇ ਵਰ੍ਹੇ ਸ਼ੁਰੂ ਹੋ ਗਿਆ ਸੀ, ਜਿਸ ਰਸਤੇ ਚਾਰ ਕਿਲੋਮੀਟਰ ਦੂਰ ਪਿੰਡ ਘਗਰੀਆ ਤੱਕ ਵਾਹਨ ਵੀ ਜਾ ਸਕਦੇ ਹਨ। ਗੁਰਦੁਆਰਿਆਂ ਵਿਚ ਯਾਤਰੂਆਂ ਵਾਸਤੇ ਲੰਗਰ ਪਹੁੰਚਾਉਣ ਦਾ ਕੰਮ ਹੁਣ ਤੋਂ ਹੀ ਸ਼ੁਰੂ ਹੋ ਗਿਆ ਹੈ। ਉਤਰਾਖੰਡ ਸਰਕਾਰ ਵੱਲੋਂ ਇੱਥੇ ਰੋਪਵੇਅ ਉਸਾਰਨ ਦੀ ਵੀ ਯੋਜਨਾ ਸੀ, ਜਿਸ ਨੂੰ ਮਨਜ਼ੂਰੀ ਵੀ ਮਿਲ ਚੁੱਕੀ ਹੈ ਪਰ ਇਹ ਯੋਜਨਾ ਦਾ ਕੰਮ ਹੁਣ ਤੱਕ ਸ਼ੁਰੂ ਨਹੀਂ ਹੋ ਸਕਿਆ।

RELATED ARTICLES
POPULAR POSTS