ਦਸਤਾਰ ਉਤਾਰੀ, ਹਮਲਾਵਰ ਨੇ ‘ਮੁਸਲਮਾਨੋ ਵਾਪਸ ਜਾਓ’ ਦੇ ਨਾਅਰੇ ਵੀ ਲਗਾਏ
ਲੰਡਨ : ਬਰਤਾਨੀਆ ਸੰਸਦ ਦੇ ਬਾਹਰ ਲੁਧਿਆਣਾ ਨਾਲ ਸਬੰਧਤ ਸਿੱਖ ਰਵਨੀਤ ਸਿੰਘ ‘ਤੇ ਹਮਲਾ ਹੋਣ ਦੀ ਖਬਰ ਮਿਲੀ ਹੈ। ਇਸ ਹਮਲੇ ਨੂੰ ਨਸਲੀ ਹਮਲੇ ਵਜੋਂ ਵੀ ਦੇਖਿਆ ਜਾ ਰਿਹਾ ਹੈ। ਈਕੋ ਸਿੱਖ ਸਾਊਥ ਏਸ਼ੀਆ ਦੇ ਪ੍ਰੋਜੈਕਟ ਮੈਨੇਜਰ ਰਵਨੀਤ ਸਿੰਘ ਦੀ ਦਸਤਾਰ ਉਤਾਰ ਦਿੱਤੀ ਗਈ। ਹਮਲਾ ਕਰਨ ਵਾਲੇ ਵਿਅਕਤੀ ਨੇ ‘ਮੁਸਲਮਾਨੋ ਵਾਪਸ ਜਾਓ’ ਦੇ ਨਾਅਰੇ ਵੀ ਲਗਾਏ। ਇਸ ਹਮਲੇ ਦੀ ਬਰਤਾਨੀਆ ਦੇ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨੇ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਹ ਵਾਰਦਾਤ ਤਨਮਨਜੀਤ ਸਿੰਘ ਢੇਸੀ ਦੇ ਦਫਤਰ ਵੈਸਟ ਮਿਨਿਸਟਰ ਦੇ ਬਾਹਰ ਵਾਪਰੀ। ਪੁਲਿਸ ਸੀ.ਸੀ. ਟੀ.ਵੀ ਕੈਮਰਿਆਂ ਦੀ ਮੱਦਦ ਨਾਲ ਦੋਸ਼ੀ ਦੀ ਭਾਲ ਕਰ ਰਹੀ ਹੈ। ਅਜਿਹੀਆਂ ਘਟਨਾਵਾਂ ਨੂੰ ਦੇਖ ਸੁਣ ਕੇ ਅਮਰੀਕਾ ਦੇ ਸਮੁੱਚੇ ਸਿੱਖ ਭਾਈਚਾਰੇ ਅਤੇ ਭਾਰਤ ਵਿਚ ‘ਚ ਰੋਸ ਦੀ ਲਹਿਰ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …