Breaking News
Home / ਪੰਜਾਬ / ਹਰਿੰਦਰ ਸਿੱਧੂ ਵੱਲੋਂ ਨਵਜੋਤ ਸਿੱਧੂ ਨਾਲ ਮੁਲਾਕਾਤ

ਹਰਿੰਦਰ ਸਿੱਧੂ ਵੱਲੋਂ ਨਵਜੋਤ ਸਿੱਧੂ ਨਾਲ ਮੁਲਾਕਾਤ

ਅੰਮ੍ਰਿਤਸਰ/ਬਿਊਰੋ ਨਿਊਜ਼ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇੱਥੇ ਆਸਟਰੇਲੀਆ ਦੀ ਹਾਈ ਕਮਿਸ਼ਨਰ ਹਰਿੰਦਰ ਸਿੱਧੂ ਨਾਲ ਮੀਟਿੰਗ ਮਗਰੋਂ ਐਲਾਨ ਕੀਤਾ ਕਿ ਆਸਟਰੇਲੀਆ ਵੱਲੋਂ ਪੰਜਾਬ ਨੂੰ ਖੇਡਾਂ, ઠਸੈਰ ਸਪਾਟਾ, ਸਨਅਤ ਅਤੇ ਖੇਤੀਬਾੜੀ ਖੇਤਰ ਤੇ ਮੰਡੀਕਰਨ ਖੇਤਰਾਂ ਵਿਚ ਸਹਿਯੋਗ ਲਈ ਹਾਮੀ ਭਰੀ ਗਈ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਇੱਕ ਉੱਚ ਪੱਧਰੀ ਵਫ਼ਦ ਆਸਟਰੇਲੀਆ ਭੇਜਿਆ ਜਾਵੇਗਾ, ਜੋ ਉੱਥੇ ਇਨ੍ਹਾਂ ਖੇਤਰਾਂ ਵਿੱਚ ਲੋੜੀਂਦੀਆਂ ਸੰਭਾਵਨਾਵਾਂ ਵੇਖੇਗਾ। ਆਸਟਰੇਲੀਆ ਦੀ ਹਾਈ ਕਮਿਸ਼ਨਰ ਹਰਿੰਦਰ ਸਿੱਧੂ ਚਾਰ ਦਿਨਾਂ ਪੰਜਾਬ ਦੌਰੇ ‘ਤੇ ਆਏ ਹੋਏ ਹਨ। ਸਿੱਧੂ ਨੇ ਕਿਹਾ ਕਿ ਆਸਟਰੇਲੀਆ ਖੇਡ ਤਕਨੀਕ ਅਤੇ ਖੇਤੀ ਉਤਪਾਦਾਂ ਦੀ ਵਿਸ਼ਵ ਪੱਧਰੀ ਮੰਡੀਕਰਨ ਲਈ ਆਪਣੀ ਪਛਾਣ ਬਣਾ ਚੁੱਕਾ ਹੈ। ਆਸਟਰੇਲੀਆ ਦੇ ਸਹਿਯੋਗ ਨਾਲ ਪੰਜਾਬ ਵੀ ਇਨ੍ਹਾਂ ਦੋਵਾਂ ਖੇਤਰਾਂ ਵਿੱਚ ਸਫ਼ਲਤਾ ਹਾਸਲ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਖੇਡਾਂ ਦੇ ਖੇਤਰ ਵਿੱਚ ਸਹਿਯੋਗ ਲਈ ਸਾਬਕਾ ਹਾਕੀ ਕਪਤਾਨ ਪ੍ਰਗਟ ਸਿੰਘ ਅਤੇ ਸੁਖਬੀਰ ਸਿੰਘ ਗਰੇਵਾਲ ਆਸਟਰੇਲੀਆਈ ਅਧਿਕਾਰੀਆਂ ਨਾਲ ਸੰਪਰਕ ਕਰਨਗੇ। ਆਸਟਰੇਲੀਆ ਵੱਲੋਂ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਮੁਹਾਲੀ ਤੋਂ ਇਲਾਵਾ ਪਟਿਆਲਾ ਵਿੱਚ ਬਣਨ ਵਾਲੀ ਨਵੀਂ ਖੇਡ ਯੂਨੀਵਰਸਿਟੀ ਨੂੰ ਖੇਡ ਤਕਨੀਕ, ਕੋਚਾਂ ਨੂੰ ਸਿਖਲਾਈ ਅਤੇ ਖਿਡਾਰੀਆਂ ਨੂੰ ਖੇਡ ਹੁਨਰ ਦੇਣ ਵਿੱਚ ਸਹਿਯੋਗ ਦਿੱਤਾ ਜਾਵੇਗਾ।

Check Also

ਪਦਮਸ੍ਰੀ ਡਾ. ਸੁਰਜੀਤ ਪਾਤਰ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵੱਡੀ ਗਿਣਤੀ ’ਚ ਮੌਜੂਦ ਸਾਹਿਤ ਪ੍ਰੇਮੀਆਂ ਵੱਲੋਂ ਦਿੱਤੀ ਗਈ ਸ਼ਰਧਾਂਜਲੀ …