Breaking News
Home / ਭਾਰਤ / ਦਿੱਲੀ ‘ਚ ਮੁੱਖ ਸਕੱਤਰ ਨਾਲ ਹੋਈ ਕੁੱਟਮਾਰ ‘ਤੇ ਬੋਲੇ ਕੇਜਰੀਵਾਲ

ਦਿੱਲੀ ‘ਚ ਮੁੱਖ ਸਕੱਤਰ ਨਾਲ ਹੋਈ ਕੁੱਟਮਾਰ ‘ਤੇ ਬੋਲੇ ਕੇਜਰੀਵਾਲ

ਕਿਹਾ, ਕੀ ਲੋਯਾ ਮਾਮਲੇ ਵਿਚ ਅਮਿਤ ਸ਼ਾਹ ਕੋਲੋਂ ਵੀ ਹੋਵੇਗੀ ਪੁੱਛਗਿੱਛ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ‘ਆਪ’ ਵਿਧਾਇਕਾਂ ਵਲੋਂ ਕੀਤੀ ਕੁੱਟਮਾਰ ਦਾ ਮਾਮਲਾ ਹੋਰ ਚਰਚਾ ਵਿਚ ਆਉਂਦਾ ਜਾ ਰਿਹਾ ਹੈ। ਇਸ ਮਾਮਲੇ ਵਿਚ ਦਿੱਲੀ ਪੁਲਿਸ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ। ਪੁਲਿਸ ਨੇ ਕੁੱਟਮਾਰ ਦੇ ਸਬੂਤ ਇਕੱਠੇ ਕਰਨ ਲਈ ਮੁੱਖ ਮੰਤਰੀ ਦੇ ਘਰ ਲੱਗੇ ਸੀਸੀ ਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ। ਪੁਲਿਸ ਨੇ 21 ਸੀਸੀ ਟੀਵੀ ਕੈਮਰਿਆਂ ਦੀ ਰਿਕਾਰਡਿੰਗ ਅਤੇ ਇਕ ਹਾਰਡ ਡਿਸਕ ਜਬਤ ਕੀਤੀ ਹੈ।
ਇਸ ਤੋਂ ਬਾਅਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਕਿ ਉਨ੍ਹਾਂ ਦੇ ਘਰ ਵਿਚ ਬਹੁਤ ਪੁਲਿਸ ਭੇਜੀ ਗਈ ਹੈ, ਇਹ ਚੰਗੀ ਗੱਲ ਨਹੀਂ ਹੈ। ਪਰ ਜੱਜ ਲੋਯਾ ਦੀ ਹੱਤਿਆ ਦੇ ਮਾਮਲੇ ਵਿਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਕੋਲੋਂ ਪੁੱਛਗਿੱਛ ਕਦੋਂ ਹੋਵੇਗੀ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਕੇਜਰੀਵਾਲ ਦੇ ਸਲਾਹਕਾਰ ਵੀ.ਕੇ. ਜੈਨ ਨੇ ਮੈਟਰੋਪੋਲੀਟਨ ਮੈਜਿਸਟਰੇਟ ਨੂੰ ਦੱਸਿਆ ਕਿ ਉਨ੍ਹਾਂ ਨੇ ‘ਆਪ’ ਦੇ ਵਿਧਾਇਕਾਂ ਨੂੰ ਅੰਸ਼ੂ ਪ੍ਰਕਾਸ਼ ਨਾਲ ਮਾਰਕੁੱਟ ਕਰਦੇ ਦੇਖਿਆ ਸੀ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …