Breaking News
Home / ਭਾਰਤ / ਟਰੂਡੋ ਨਾਲ ਡਿਨਰ ‘ਚ ਸ਼ਾਮਲ ਹੋਣ ‘ਤੇ ਵਿਵਾਦਾਂ ‘ਚ ਆਏ ਜਸਪਾਲ ਸਿੰਘ ਅਟਵਾਲ ਨੇ ਦਿੱਤੀ ਸਫਾਈ

ਟਰੂਡੋ ਨਾਲ ਡਿਨਰ ‘ਚ ਸ਼ਾਮਲ ਹੋਣ ‘ਤੇ ਵਿਵਾਦਾਂ ‘ਚ ਆਏ ਜਸਪਾਲ ਸਿੰਘ ਅਟਵਾਲ ਨੇ ਦਿੱਤੀ ਸਫਾਈ

ਕਿਹਾ, ਕੁਝ ਵਿਰੋਧੀਆਂ ਨੇ ਜਾਣ ਬੁਝ ਕੇ ਬਣਾਇਆ ਮੁੱਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਈ ਡਿਨਰ ਪਾਰਟੀ ਵਿੱਚ ਸੱਦੇ ਕਰਕੇ ਵਿਵਾਦਾਂ ਵਿਚ ਘਿਰੇ ਜਸਪਾਲ ਸਿੰਘ ਅਟਵਾਲ ਨੇ ਆਪਣੀ ਸਫਾਈ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸਾਲ 1986 ਵਿੱਚ ਹੋਈ ਸ਼ੂਟਿੰਗ ਦੀ ਇੱਕ ਘਟਨਾ ਨੂੰ ਅੱਜ ਇਸ ਤਰੀਕੇ ਨਾਲ ਉਛਾਲਣਾ ਠੀਕ ਨਹੀਂ। ਅਟਵਾਲ ਨੇ ਕਿਹਾ ਕਿ ਉਨ੍ਹਾਂ ਦੇ ਕੁਝ ਵਿਰੋਧੀ ਇਸ ਗੱਲ਼ ਨੂੰ ਜਾਣਬੁੱਝ ਕੇ ਮੁੱਦਾ ਬਣਾ ਰਹੇ ਹਨ। ਅਟਵਾਲ ਨੇ ਕੈਨੇਡਾ ਦੇ ਮੀਡੀਆ ਨੂੰ ਇਹ ਵੀ ਕਿਹਾ ਕਿ ਉਹ ਮੁੰਬਈ ਵਿੱਚ ਵਪਾਰ ਨਾਲ ਜੁੜੇ ਕਿਸੇ ਕੰਮ ਆਏ ਸੀ। ਉਨ੍ਹਾਂ ਦਾ ਦਿੱਲੀ ਦੇ ਡਿਨਰ ਵਿੱਚ ਸ਼ਾਮਲ ਹੋਣ ਦਾ ਕੋਈ ਵਿਚਾਰ ਨਹੀਂ ਸੀ। ਚੇਤੇ ਰਹੇ ਕਿ ਕੈਨੇਡੀਅਨ ਐਮਪੀ ਰਣਦੀਪ ਸਿੰਘ ਸਰਾਏ ਨੇ ਡਿਨਰ ਵਿੱਚ ਖਾਲਿਸਤਾਨੀ ਸਮਰਥਕ ਜਸਪਾਲ ਅਟਵਾਲ ਨੂੰ ਸੱਦਾ ਦਿੱਤਾ ਸੀ। ਉਨ੍ਹਾਂ ਇਸ ਦੀ ਜ਼ਿੰਮੇਵਾਰੀ ਲੈਂਦੇ ਹੋਏ ਮੁਆਫੀ ਵੀ ਮੰਗੀ ਹੈ। ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਖਾਲਿਸਤਾਨੀ ਸਮਰਥਕ ਨੂੰ ਵੀਜ਼ਾ ਕਿਵੇਂ ਮਿਲਿਆ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …