ਪ੍ਰਧਾਨ ਮੰਤਰੀ ਮੋਦੀ ਨਾਲ ਹੋਈ ਮੁਲਾਕਾਤ, ਪਰ ਸਥਿਤੀ ਸਪੱਸ਼ਟ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਚੋਣਾਂ ਦੇ ਚਾਣੱਕਿਆ ਮੰਨੇ ਜਾਣ ਵਾਲੇ ਪ੍ਰਸ਼ਾਂਤ ਕਿਸ਼ੋਰ ਇਕ ਵਾਰ ਫਿਰ ਭਾਜਪਾ ਨੂੰ ਬੁਲੰਦੀਆਂ ‘ਤੇ ਲਿਜਾ ਸਕਦੇ ਹਨ। ਸੂਤਰਾਂ ਦਾ ਕਹਿਣਾ ਹੈ ਕਿ 2014 ਵਿਚ ਭਾਜਪਾ ਦੀ ਜਿੱਤ ਵਿਚ ਵੱਡੀ ਭੂਮਿਕਾ ਨਿਭਾਉਣ ਵਾਲੇ ਪ੍ਰਸ਼ਾਂਤ ਕਿਸ਼ੋਰ 2019 ਲੋਕ ਸਭਾ ਚੋਣਾਂ ਵਿਚ ਨਰਿੰਦਰ ਮੋਦੀ ਦੇ ਚੋਣਾਵੀ ਅਭਿਆਨ ਦੀ ਜ਼ਿੰਮੇਵਾਰੀ ਸੰਭਾਲ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਹਾਲ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪ੍ਰਸ਼ਾਂਤ ਕਿਸ਼ੋਰ ਦੀ ਮੁਲਾਕਾਤ ਵੀ ਹੋ ਗਈ ਹੈ।
ਦੂਜੇ ਪਾਸੇ ਇਸ ਮਾਮਲੇ ਵਿਚ ਪ੍ਰਸ਼ਾਂਤ ਕਿਸ਼ੋਰ ਦੇ ਨੇੜਲਿਆਂ ਦਾ ਕਹਿਣਾ ਹੈ ਕਿ ਅਜੇ ਤੱਕ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗਾ। ਕਿਉਂਕਿ ਪ੍ਰਸ਼ਾਂਤ ਕਿਸ਼ੋਰ ਚੋਣਾਂ ਦੇ ਸਿਲਸਿਲੇ ਵਿਚ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤਾਂ ਕਰਦੇ ਰਹਿੰਦੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ 2019 ਲੋਕ ਸਭਾ ਚੋਣਾਂ ‘ਤੇ ਫੈਸਲਾ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੀ ਹੋਵੇਗਾ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …