Breaking News
Home / ਭਾਰਤ / ‘ਆਪ’ ਵਿਧਾਇਕਾਂ ਵਲੋਂ ਮੁੱਖ ਸਕੱਤਰ ਦੀ ਕੁੱਟਮਾਰ ਮਾਮਲੇ ‘ਤੇ ਹੋਈ ਸੁਣਵਾਈ

‘ਆਪ’ ਵਿਧਾਇਕਾਂ ਵਲੋਂ ਮੁੱਖ ਸਕੱਤਰ ਦੀ ਕੁੱਟਮਾਰ ਮਾਮਲੇ ‘ਤੇ ਹੋਈ ਸੁਣਵਾਈ

ਪੁਲਿਸ ਨੇ ਅਦਾਲਤ ‘ਚ ਕਿਹਾ, ਸੀਸੀ ਟੀਵੀ ਕੈਮਰਿਆਂ ਨਾਲ ਹੋਈ ਹੈ ਛੇੜਛਾੜ
ਨਵੀਂ ਦਿੱਲੀ/ਬਿਊਰੋ ਨਿਊਜ਼
ਨਵੀਂ ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ‘ਆਪ’ ਵਿਧਾਇਕਾਂ ਵਲੋਂ ਕੀਤੀ ਕੁੱਟਮਾਰ ਦੇ ਮਾਮਲੇ ਵਿਚ ਦਿੱਲੀ ਦੀ ਅਦਾਲਤ ਵਿਚ ਸੁਣਵਾਈ ਹੋਈ। ਇਸ ਮੌਕੇ ਪੁਲਿਸ ਨੇ ਅਦਾਲਤ ਵਿਚ ਦੱਸਿਆ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਬੰਗਲੇ ਵਿਚ ਜਾਂਚ ਦੌਰਾਨ ਜੋ ਸੀਸੀ ਟੀਵੀ ਕੈਮਰੇ ਜ਼ਬਤ ਕੀਤੇ ਗਏ ਹਨ, ਉਨ੍ਹਾਂ ਨਾਲ ਛੇੜਛਾੜ ਕੀਤੀ ਗਈ ਹੈ। ਇਨ੍ਹਾਂ ਨੂੰ ਜਾਂਚ ਲਈ ਫੋਰੈਂਸਿਕ ਲੈਬ ਵਿਚ ਭੇਜਿਆ ਜਾਵੇਗਾ। ਦੂਜੇ ਪਾਸੇ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਚੇਤੇ ਰਹੇ ਕਿ ‘ਆਪ’ ਦੇ ਵਿਧਾਇਕਾਂ ਨੇ 19 ਫਰਵਰੀ ਨੂੰ ਕੇਜਰੀਵਾਲ ਦੀ ਰਿਹਾਇਸ਼ ‘ਤੇ ਮੁੱਖ ਸਕੱਤਰ ਨਾਲ ਕੁੱਟਮਾਰ ਕੀਤੀ ਸੀ। ਗ੍ਰਿਫਤਾਰੀ ਤੋਂ ਬਾਅਦ ‘ਆਪ’ ਦੇ ਦੋਵੇਂ ਵਿਧਾਇਕ ਪੁਲਿਸ ਹਿਰਾਸਤ ਵਿਚ ਹਨ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …