ਹਰਿਮੰਦਰ ਸਾਹਿਬ ਤੋਂ ਹੋਵੇਗੀ ਸ਼ੁਰੂਆਤ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਕਮੇਟੀ ਵੱਲੋਂ ਹਰਿਮੰਦਰ ਸਾਹਿਬ ਅਤੇ ਇਸ ਦੇ ਆਲੇ ਦੁਆਲੇ ਨੂੰ ਵਾਤਾਵਰਣ ਪੱਖੀ ਬਣਾਉਣ ਦੇ ਯਤਨਾਂ ਤਹਿਤ ਹੁਣ ਇੱਥੇ ਹੁੰਦੀ ਪਲਾਸਟਿਕ ਦੇ ਲਿਫ਼ਾਫ਼ੇ ਦੀ ਵਰਤੋਂ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਦੀ ਥਾਂ ਹੁਣ ਮੱਕੀ ਦੇ ਆਟੇ ਤੋਂ ਬਣੇ ਵਾਤਾਵਰਣ ਪੱਖੀ ਲਿਫ਼ਾਫ਼ੇ ਵਰਤੇ ਜਾਣ ਦੀ ਯੋਜਨਾ ਹੈ।
ਹਰਿਮੰਦਰ ਸਾਹਿਬ ਵਿਖੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵੱਡੀ ਵਰਤੋਂ ਹੋ ਰਹੀ ਹੈ। ਪਲਾਸਟਿਕ ਦੇ ਲਿਫ਼ਾਫ਼ੇ ਕੜਾਹ ਪ੍ਰਸ਼ਾਦਿ ਲਿਜਾਣ ਲਈ ਵਰਤੇ ਜਾ ਰਹੇ ਹਨ। ਇਸੇ ਤਰ੍ਹਾਂ ਪਿੰਨੀ ਪ੍ਰਸ਼ਾਦਿ ਵਾਸਤੇ ਵੀ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਹੋ ਰਹੀ ਹੈ। ਲੰਗਰ ਘਰ ਵਿੱਚ ਆਉਂਦੀਆਂ ਰਸਦਾਂ ਆਦਿ ਵਾਸਤੇ ਵੀ ਇਹੀ ਪਲਾਸਟਿਕ ਦੇ ਲਿਫ਼ਾਫ਼ੇ ਵਰਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਲਿਫ਼ਾਫ਼ਿਆਂ ਦੀ ਵਰਤੋਂ ਮੁਕੰਮਲ ਤੌਰ ‘ਤੇ ਬੰਦ ਕਰਕੇ ਹਰਿਮੰਦਰ ਸਾਹਿਬ ਤੋਂ ਲੋਕਾਂ ਨੂੰ ਇਹ ਸੁਨੇਹਾ ਦੇਣ ਦਾ ਵੀ ਯਤਨ ਕੀਤਾ ਜਾਵੇਗਾ ਕਿ ਸੰਗਤ ਖੁਦ ਵੀ ਵਾਤਾਵਰਣ ਪੱਖੀ ਚੀਜ਼ਾਂ ਦੀ ਵਰਤੋਂ ਕਰੇ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਬਦਲ ਲੱਭਣ ਲਈ ਪਿਛਲੇ ਲੰਮੇ ਸਮੇਂ ਤੋਂ ਯਤਨ ਕੀਤੇ ਜਾ ਰਹੇ ਹਨ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …