ਗੁਰਲੀਨ ਦੇ ਸਿਰ ‘ਤੇ ਸੀ 50 ਹਜ਼ਾਰ ਰੁਪਏ ਦਾ ਇਨਾਮ, ਭਲਕੇ ਅਦਾਲਤ ‘ਚ ਕੀਤਾ ਜਾਵੇਗਾ ਪੇਸ਼
ਪੰਚਕੂਲਾ/ਬਿਊਰੋ ਨਿਊਜ਼
ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਇੱਕ ਹੋਰ ਨਜ਼ਦੀਕੀ ਗੁਰਲੀਨ ਰਾਕੇਸ਼ ਪੰਚਕੂਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਗੁਰਲੀਨ ‘ਤੇ 50,000 ਰੁਪਏ ਦਾ ਇਨਾਮ ਰੱਖਿਆ ਸੀ। ਜਾਣਕਾਰੀ ਮੁਤਾਬਕ ਗੁਰਲੀਨ 25 ਅਗਸਤ ਨੂੰ ਰਾਮ ਰਹੀਮ ਦੀ ਗੱਡੀ ‘ਚ ਪੰਚਕੂਲਾ ਪਹੁੰਚਿਆ ਸੀ। ਪੰਚਕੂਲਾ ਵਿਚ ਹਿੰਸਾ ਭੜਕਾਉਣ ਵਿਚ ਗੁਰਲੀਨ ਦਾ ਹੱਥ ਮੰਨਿਆ ਜਾ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਗੁਰਲੀਨ 45 ਮੈਂਬਰੀ ਕਮੇਟੀ ਦਾ ਮੈਂਬਰ ਵੀ ਸੀ। ਉਹ 17 ਅਗਸਤ ਨੂੰ ਸਿਰਸਾ ਡੇਰੇ ‘ਚ ਰਚੀ ਪੰਚਕੂਲਾ ‘ਚ ਦੰਗੇ ਕਰਾਉਣ ਦੀ ਸਾਜ਼ਿਸ਼ ਵਾਲੀ ਬੈਠਕ ਵਿਚ ਵੀ ਮੌਜੂਦ ਸੀ। ਜਾਣਕਾਰੀ ਮੁਤਾਬਕ ਪੰਚਕੂਲਾ ਪਹੁੰਚਣ ‘ਤੇ ਗੁਰਲੀਨ ਰਾਮ ਰਹੀਮ ਦੀ ਗੱਡੀ ਵਿੱਚੋਂ ਉੱਤਰ ਕੇ ਭੀੜ ਵਿਚ ਸ਼ਾਮਲ ਹੋ ਗਿਆ ਸੀ, ਜਿਥੇ ਉਸ ਨੇ ਭੀੜ ਨੂੰ ਹਿੰਸਾ ਫੈਲਾਉਣ ਲਈ ਭੜਕਾਇਆ। ਗੁਰਲੀਨ ਨੂੰ ਭਲਕੇ ਬੁੱਧਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …