Breaking News
Home / ਭਾਰਤ / ਜੇਲ੍ਹ ‘ਚ ਹੀ ਰਹਿਣਗੇ ਦਿੱਲੀ ਦੇ ‘ਆਪ’ ਵਿਧਾਇਕ ਜਾਰਵਾਲ

ਜੇਲ੍ਹ ‘ਚ ਹੀ ਰਹਿਣਗੇ ਦਿੱਲੀ ਦੇ ‘ਆਪ’ ਵਿਧਾਇਕ ਜਾਰਵਾਲ

ਅਦਾਲਤ ਨੇ ਫਿਰ ਖਾਰਜ ਕੀਤੀ ਜਮਾਨਤ ਦੀ ਅਰਜ਼ੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ‘ਤੇ ਕਥਿਤ ਰੂਪ ਵਿਚ ਹਮਲਾ ਕਰਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਦਿੱਲੀ ‘ਚ ਵਿਧਾਇਕ ਪ੍ਰਕਾਸ਼ ਜਾਰਵਾਲ ਦੀ ਜਮਾਨਤ ਦੀ ਅਰਜ਼ੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਅਰਜ਼ੀ ‘ਤੇ ਸੁਣਵਾਈ ਕਰਦੇ ਹੋਏ ਤੀਸ ਹਜ਼ਾਰੀ ਕੋਰਟ ਨੇ ਕਿਹਾ ਕਿ ਆਰੋਪ ਬਹੁਤ ਗੰਭੀਰ ਹਨ, ਇਸ ਲਈ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਅਰਜ਼ੀ ਵਿਚ ਦਲੀਲ ਦਿੱਤੀ ਗਈ ਹੈ ਕਿ ਹਾਲ ਵਿਚ ਹੀ ਪ੍ਰਕਾਸ਼ ਜਾਰਵਾਲ ਦਾ ਵਿਆਹ ਹੋਇਆ ਹੈ, ਇਸ ਲਈ ਉਸ ਨੂੰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।
ਦੂਜੇ ਪਾਸੇ ਕੁੱਟਮਾਰ ਤੋਂ 7 ਦਿਨ ਬਾਅਦ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਅਤੇ ਉਨ੍ਹਾਂ ਦੇ ਹੋਰ ਸਹਿਯੋਗੀ ਅਫਸਰ ਪਹਿਲੀ ਵਾਰ ਸਰਕਾਰ ਦੀ ਮੀਟਿੰਗ ਵਿਚ ਸ਼ਾਮਲ ਹੋਏ ਹਨ। ਮੀਟਿੰਗ ਤੋਂ ਪਹਿਲਾਂ ਮੁੱਖ ਸਕੱਤਰ ਨੇ ਕੇਜਰੀਵਾਲ ਨੂੰ ਪੱਤਰ ਲਿਖਿਆ ਸੀ ਕਿ ਜੇ ਮੁੱਖ ਮੰਤਰੀ ਅਫਸਰਾਂ ਦੀ ਸੁਰੱਖਿਆ ਦਾ ਭਰੋਸਾ ਦੇਣ ਤਾਂ ਅਸੀਂ ਮੀਟਿੰਗ ਵਿਚ ਆਉਣ ਲਈ ਤਿਆਰ ਹਾਂ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …