Breaking News
Home / ਪੰਜਾਬ / ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦਾ ਦੇਹਾਂਤ

ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦਾ ਦੇਹਾਂਤ

ਕੈਪਟਨ ਅਮਰਿੰਦਰ ਨੇ ਪ੍ਰਗਟਾਇਆ ਦੁੱਖ, ਸਰਕਾਰੀ ਦਫਤਰਾਂ ‘ਚ ਅੱਜ ਅੱਧੇ ਦਿਨ ਦੀ ਛੁੱਟੀ ਰਹੀ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦਾ ਦੇਹਾਂਤ ਹੋ ਗਿਆ ਹੈ। ਉਹ 72 ਵਰ੍ਹਿਆਂ ਦੇ ਸਨ। ਸਰਦੂਲ ਸਿੰਘ ਬੰਡਾਲਾ, ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਪਿਤਾ ਸਨ। ਉਹ ਆਪਣੇ ਪਿੱਛੇ ਪਤਨੀ, ਦੋ ਪੁੱਤਰ ਤੇ ਇੱਕ ਧੀ ਛੱਡ ਗਏ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੰਡਾਲਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਅੱਜ ਸਰਕਾਰੀ ਅਦਾਰਿਆਂ ਵਿਚ ਅੱਧੇ ਦਿਨ ਦੀ ਛੁੱਟੀ ਕਰ ਦਿੱਤੀ ਸੀ । ਮੁੱਖ ਮੰਤਰੀ ਨੇ ਕਿਹਾ ਕਿ ਸਰਦੂਲ ਸਿੰਘ ਬੰਡਾਲਾ ਨੇ ਮਾਝਾ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵੀ ਅਹਿਮ ਯੋਗਦਾਨ ਪਾਇਆ। ਦੁਖੀ ਪਰਿਵਾਰ ਦੇ ਮੈਂਬਰਾਂ ਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਉਨ੍ਹਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

Check Also

ਚੰਡੀਗੜ੍ਹ ’ਚ ਆਏਗਾ ‘ਇੰਡੀਆ’ ਗੱਠਜੋੜ ਦਾ ਲੋਕਲ ਚੋਣ ਮੈਨੀਫੈਸਟੋ

ਕਾਂਗਰਸ ਤੇ ‘ਆਪ’ ਨੇ ਬਣਾਈ ਕਮੇਟੀ, ਨਾਮਜ਼ਦਗੀ ਤੋਂ ਬਾਅਦ ਮੈਨੀਫੈਸਟੋ ਕੀਤਾ ਜਾਵੇਗਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ …