6.3 C
Toronto
Saturday, November 1, 2025
spot_img
Homeਪੰਜਾਬਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ ਵਿਚ ਆਇਆ ਨਵਾਂ ਮੋੜ

ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ ਵਿਚ ਆਇਆ ਨਵਾਂ ਮੋੜ

ਭਰਾ ਤੇ ਪ੍ਰਿੰਸੀਪਲ ਔਰਤ ਸਣੇ 9 ਵਿਅਕਤੀ ਗ੍ਰਿਫਤਾਰ
ਚੰਡੀਗੜ੍ਹ/ਬਿਊਰੋ ਨਿਊਜ਼
ਬਹੁ-ਚਰਚਿਤ ਇੰਦਰਪ੍ਰੀਤ ਚੱਢਾ ਖੁਦਕੁਸ਼ੀ ਮਾਮਲੇ ਵਿਚ ਪੁਲਿਸ ਨੇ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ 9 ਵਿਅਕਤੀਆਂ ਵਿਚ ਮ੍ਰਿਤਕ ਇੰਦਰਪ੍ਰੀਤ ਚੱਢਾ ਦਾ ਭਰਾ ਹਰਜੀਤ ਸਿੰਘ ਚੱਢਾ, ਚਰਚਿਤ ਪ੍ਰਿੰਸੀਪਲ ਔਰਤ ਸਮੇਤ ਦੋ ਔਰਤਾਂ ਸ਼ਾਮਲ ਹਨ। ਇਹ ਗ੍ਰਿਫਤਾਰੀ ਉਸ ਵੇਲੇ ਕੀਤੀ ਗਈ ਜਦੋਂ ਐੱਸ. ਆਈ. ਟੀ. ਵਲੋਂ ਇਨ੍ਹਾਂ ਸਭ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ।
ਜ਼ਿਕਰਯੋਗ ਹੈ ਕਿ ਪਿਤਾ ਚਰਨਜੀਤ ਸਿੰਘ ਚੱਢਾ ਦਾ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁੱਤਰ ਇੰਦਰਪ੍ਰੀਤ ਚੱਢਾ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਇੰਦਰਪ੍ਰੀਤ ਨੇ ਖੁਦਕੁਸ਼ੀ ਤੋਂ ਪਹਿਲਾਂ ਸੁਸਾਈਡ ਨੋਟ ਵਿਚ ਕੁਝ ਵਿਅਕਤੀਆਂ ਦਾ ਜ਼ਿਕਰ ਕੀਤਾ ਸੀ। ਖੁਦਕੁਸ਼ੀ ਨੋਟ ਦੇ ਆਧਾਰ ‘ਤੇ ਪੁਲਿਸ ਨੇ 11 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ। ਬਾਅਦ ਵਿਚ ਪੁਲਿਸ ਨੇ ਇੰਦਰਪ੍ਰੀਤ ਚੱਢਾ ਦੇ ਪੁੱਤਰ ਦੇ ਬਿਆਨਾਂ ‘ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ।

RELATED ARTICLES
POPULAR POSTS