ਕਿਹਾ, ਬਾਦਲ ਪਰਿਵਾਰ ਦੀਆਂ ਧਾਂਦਲੀਆਂ ਨੇ ਅਕਾਲੀਆਂ ਨੂੰ ਹਰਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਲੁਧਿਆਣਾ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਨੂੰ ਮਿਲੀ ਜਿੱਤ ਤੋਂ ਬਾਅਦ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਾਦਲਾਂ ‘ਤੇ ਖੂਬ ਭੜਾਸ ਕੱਢੀ ਹੈ। ਚੰਡੀਗੜ੍ਹ ‘ਚ ਸਿੱਧੂ ਨੇ ਕਿਹਾ ਕਿ ਕਾਂਗਰਸ ਨੇ ਇਕ ਸਾਲ ਵਿਚ ਚਾਰ ਵਾਰ ਵਿਰੋਧੀਆਂ ਨੂੰ ਹਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੇ ਲਾਲਚ ਅਤੇ ਬਾਦਲ ਪਰਿਵਾਰ ਦੀਆਂ ਧਾਂਦਲੀਆਂ ਨੇ ਹੀ ਅਕਾਲੀ ਦਲ ਨੂੰ ਹਰਾਇਆ ਹੈ। ਸਿੱਧੂ ਨੇ ਕਿਹਾ ਕਿ ਲੁਧਿਆਣਾ ਨਗਰ ਨਿਗਮ ਚੋਣਾਂ ਨੇ ਸਾਫ ਕਰ ਦਿੱਤਾ ਹੈ ਕਿ ਕਾਂਗਰਸ ਨੇ ਵਿਰੋਧੀ ਪਾਰਟੀਆਂ ਦੀ ਬੋਲਤੀ ਬੰਦ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਵਲੋਂ ਅਕਾਲੀ ਦਲ ਦੀਆਂ ‘ਪੋਲ ਖੋਲ’ ਰੈਲੀਆਂ ਦਾ ਮੂੰਹ ਤੋੜ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਅਕਾਲੀ ਦਲ ਦੇ ਸੱਤਾ ਵਿਚ ਹੁੰਦਿਆਂ ਪੰਜਾਬੀਆਂ ਨੇ ਬਹੁਤ ਕੁਝ ਸਹਿਣ ਕੀਤਾ ਹੈ, ਜਿਸ ਦਾ ਜਵਾਬ ਲੋਕਾਂ ਨੇ ਵੋਟਾਂ ਵਿਚ ਅਕਾਲੀ ਦਲ ਨੂੰ ਚੰਗੀ ਤਰ੍ਹਾਂ ਦੇ ਦਿੱਤਾ ਹੈ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …