95 ਵਿਚੋਂ 62 ਸੀਟਾਂ ਕਾਂਗਰਸ ਨੇ ਜਿੱਤੀਆਂ, ਕੈਪਟਨ ਨੇ ਦਿੱਤੀ ਵਧਾਈ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਨਗਰ ਨਿਗਮ ਲਈ ਪਈਆਂ ਵੋਟਾਂ ਦੇ ਨਤੀਜੇ ਅੱਜ ਐਲਾਨ ਦਿੱਤੇ ਗਏ ਹਨ। ਇਨ੍ਹਾਂ ਨਤੀਜਿਆਂ ਵਿੱਚ ਕਾਂਗਰਸ ਨੇ ਬਾਜ਼ੀ ਮਾਰ ਲਈ ਹੈ। ਕਾਂਗਰਸ ਨੂੰ ਕੁੱਲ 62 ਸੀਟਾਂ ਹਾਸਲ ਹੋਈਆਂ ਹਨ। ਅਕਾਲੀਆਂ ਨੇ ਇਨ੍ਹਾਂ ਚੋਣਾਂ ਵਿੱਚ 11 ਸੀਟਾਂ ਅਤੇ ਭਾਜਪਾ ਨੇ 10 ਸੀਟਾਂ ਜਿੱਤੀਆਂ ਹਨ। ਦੂਜੇ ਪਾਸੇ ਲੋਕ ਇਨਸਾਫ਼ ਪਾਰਟੀ ਨੂੰ 7 ਅਤੇ ਆਮ ਆਦਮੀ ਪਾਰਟੀ ਨੂੰ ਸਿਰਫ 1 ਸੀਟ ਹਾਸਲ ਹੋਈਂ ਹੈ। ਇੱਕ ਅਜ਼ਾਦ ਉਮੀਦਵਾਰ ਨੂੰ ਵੀ ਜਿੱਤ ਹਾਸਲ ਹੋਈ ਹੈ।
ਲੁਧਿਆਣਾ ਨਗਰ ਨਿਗਮ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ 95 ਵਿਚੋਂ 62 ਸੀਟਾਂ ਹਾਸਲ ਕਰਕੇ ਕਾਂਗਰਸ ਨੇ ਵੱਡੀ ਜਿੱਤ ਹਾਸਲ ਕੀਤੀ ਹੈ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …