ਪਤੀ ਬੋਨੀ ਕਪੂਰ ਨੇ ਦਿੱਤੀ ਮੁੱਖ ਅਗਨੀ
ਮੁੰਬਈ/ਬਿਊਰੋ ਨਿਊਜ਼
ਸ਼੍ਰੀਦੇਵੀ ਦਾ ਅੱਜ ਮੁੰਬਈ ਵਿਚ ਅੰਤਮ ਸਸਕਾਰ ਕਰ ਦਿੱਤਾ ਗਿਆ। ਸ੍ਰੀਦੇਵੀ ਦੀ ਚਿਖਾ ਨੂੰ ਮੁੱਖ ਅਗਨੀ ਪਤੀ ਬੋਨੀ ਕਪੂਰ ਨੇ ਦਿੱਤੀ। ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼੍ਰੀਦੇਵੀ ਦੇ ਦਿਹਾਂਤ ਦੀ ਖਬਰ ਨੇ ਪੂਰੇ ਬਾਲੀਵੁੱਡ ਜਗਤ ਦੇ ਨਾਲ-ਨਾਲ ਗੁਆਂਢੀ ਦੇਸ਼ਾਂ ਨੂੰ ਵੀ ਸਦਮਾ ਦਿੱਤਾ। ਹਜ਼ਾਰਾਂ ਪ੍ਰਸੰਸਕਾਂ ਨੇ ਸ਼੍ਰੀਦੇਵੀ ਨੂੰ ਨਮ ਅੱਖਾਂ ਨਾਲ ਵਿਦਾਈ ਦਿੱਤੀ । ਸ਼੍ਰੀਦੇਵੀ ਦੇ ਮ੍ਰਿਤਕ ਸਰੀਰ ਨੂੰ ਤਿਰੰਗੇ ਵਿਚ ਲਪੇਟਿਆ ਗਿਆ ਸੀ। ਸ੍ਰੀਦੇਵੀ ਦੀ ਅੰਤਿਮ ਯਾਤਰਾ ਵਿਚ ਬਾਲੀਵੁੱਡ ਦੀਆਂ ਕਈ ਮਸ਼ਹੂਰ ਹਸਤੀਆਂ ਸ਼ਾਮਲ ਹੋਈਆਂ।
ਚੇਤੇ ਰਹੇ ਕਿ ਪਿਛਲੇ ਦਿਨੀਂ ਸ੍ਰੀਦੇਵੀ ਦੀ ਦੁਬਈ ਦੇ ਇਕ ਹੋਟਲ ਵਿਚ ਬਾਥਟੱਬ ‘ਚ ਡੁੱਬਣ ਨਾਲ ਮੌਤ ਹੋ ਗਈ ਸੀ। ਜਿਸ ਨੂੰ ਲੈ ਕੇ ਕਈ ਤਰ੍ਹਾਂ ਦੇ ਖੁਲਾਸੇ ਹੋ ਰਹੇ ਹਨ।
Check Also
ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ
ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ …