ਸਾਜਨ ਮਸੀਹ ਨੂੰ 18 ਸਾਲ ਅਤੇ ਲਵਪ੍ਰੀਤ ਨੂੰ ਹੋਈ 15 ਸਾਲ ਦੀ ਕੈਦ
ਗੁਰਦਾਸਪੁਰ/ਬਿਊਰੋ ਨਿਊਜ਼
ਜ਼ਿਲ੍ਹਾ ਗੁਰਦਾਸਪੁਰ ਵਿਚ ਪੈਂਦੇ ਹਲਕਾ ਡੇਰਾ ਬਾਬਾ ਨਾਨਕ ਵਿਖੇ ਕਰੀਬ ਦੋ ਸਾਲ ਪਹਿਲਾਂ 16 ਮਾਰਚ 2016 ਵਿਚ ਸਕੂਲ ਦੀਆਂ ਵਿਦਿਆਰਥਣਾਂ ਉੱਪਰ ਤੇਜ਼ਾਬ ਸੁੱਟਣ ਦੇ ਮਾਮਲੇ ਵਿਚ ਸ਼ਾਮਲ ਦੋਸ਼ੀਆਂ ਨੂੰ ਅੱਜ ਅਦਾਲਤ ਵੱਲੋਂ ਸਜਾ ਸੁਣਾਈ ਗਈ ਹੈ। ਇਨ੍ਹਾਂ ਦੋਸ਼ੀ ਨੌਜਵਾਨਾਂ ਵਿਚੋਂ ਸਾਜਨ ਮਸੀਹ ਨੂੰ 18 ਸਾਲ ਅਤੇ ਲਵਪ੍ਰੀਤ ਨੂੰ 15 ਸਾਲ ਕੈਦ ਅਤੇ 1-1 ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਗਈ ਹੈ। ਜਦੋਂ ਕਿ ਦੋਸ਼ੀਆਂ ਵਿਚੋਂ ਸੰਤੋਖ ਸਿੰਘ ਨੂੰ ਅਦਾਲਤ ਵੱਲੋਂ ਬਰੀ ਕਰਾਰ ਦੇ ਦਿੱਤਾ ਹੈ।
ਚੇਤੇ ਰਹੇ ਕਿ ਪਿੰਡ ਧਰਮਾਬਾਦ ਨੇੜੇ ਦੋ ਨੌਜਵਾਨਾਂ ਨੇ 8ਵੀਂ ਕਲਾਸ ਵਿੱਚ ਪੜ੍ਹਨ ਵਾਲੀਆਂ ਪੰਜ ਵਿਦਿਆਰਥਣਾਂ ਉੱਪਰ ਤੇਜ਼ਾਬ ਸੁੱਟਿਆ ਗਿਆ ਸੀ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪੀੜਤ ਲੜਕੀਆਂ ਦੇ ਸਕੂਲ ਦੇ ਹੀ ਵਿਦਿਆਰਥੀ ਸਨ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …