Breaking News
Home / ਪੰਜਾਬ / ਨਸ਼ਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ 23 ਮਾਰਚ ਤੋਂ ਸ਼ੁਰੂ ਕਰੇਗੀ ਨਵਾਂ ਪ੍ਰੋਗਰਾਮ

ਨਸ਼ਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ 23 ਮਾਰਚ ਤੋਂ ਸ਼ੁਰੂ ਕਰੇਗੀ ਨਵਾਂ ਪ੍ਰੋਗਰਾਮ

ਨਸ਼ਿਆਂ ਨੂੰ ਰੋਕਣ ਲਈ ਕੈਪਟਨ ਸਰਕਾਰ ਵਚਨਬੱਧ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼ ਪ੍ਰੋਗਰਾਮ ਨੂੰ ਲਾਗੂ ਕਰਨ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦਾ ਨਿਰਦੇਸ਼ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਇਹ ਪ੍ਰੋਗਰਾਮ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਸ਼ੁਰੂ ਕੀਤਾ ਜਾਵੇਗਾ। ਇਸ ਦਿਨ ਨੂੰ ਯੂਥ ਸਸ਼ਕਤੀਕਰਨ ਦਿਹਾੜੇ ਵਜੋਂ ਮਨਾਇਆ ਜਾਵੇਗਾ। ਅੱਜ ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਹ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਨੂੰ ਰੋਕਣ ਵਾਸਤੇ ਇਸ ਪ੍ਰੋਗਰਾਮ ਨੂੰ ਜ਼ਮੀਨੀ ਪੱਧਰ ‘ਤੇ ਸਫਲਤਾ ਪੂਰਵਕ ਲਾਗੂ ਕਰਨਾ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਨੂੰ ਖਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਉਮੀਦ ਜ਼ਾਹਿਰ ਕੀਤੀ ਕਿ ਸਾਰੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਇਸ ਪ੍ਰੋਗਰਾਮ ਵਿਚ ਸਰਗਰਮ ਭੂਮਿਕਾ ਨਿਭਾਉਣਗੇ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …