ਮਨੀ ਲਾਂਡਰਿੰਗ ਦੇ ਮਾਮਲੇ ‘ਚ ਹੋਈ ਕਾਰਤੀ ਦੀ ਗ੍ਰਿਫਤਾਰੀ
ਚੇਨੱਈ/ਬਿਊਰੋ ਨਿਊਜ਼
ਸੀਬੀਆਈ ਨੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੇ ਬੇਟੇ ਕਾਰਤੀ ਚਿੰਦਬਰਮ ਨੂੰ ਚੇਨਈ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਹੈ। ਜਿਵੇਂ ਹੀ ਕਾਰਤੀ ਚਿਦੰਬਰਮ ਲੰਦਨ ਤੋਂ ਪਰਤੇ ਏਅਰਪੋਰਟ ਤੋਂ ਹੀ ਸੀਬੀਆਈ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਜਾਂਚ ਏਜੰਸੀ ਨੇ ਪੀਟਰ ਤੇ ਇੰਦ੍ਰਾਣੀ ਮੁਖਰਜੀ ਦੀ ਕੰਪਨੀ ਆਈ ਐਨ ਐਕਸ ਮੀਡੀਆ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਰਤੀ ਨੂੰ ਗ੍ਰਿਫਤਾਰ ਕੀਤਾ ਹੈ। ਕਾਰਤੀ ‘ਤੇ ਕੰਮ ਬਦਲੇ ਪੈਸੇ ਲੈਣ ਦਾ ਇਲਜ਼ਾਮ ਹੈ।ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਈਡੀ ਨੇ ਕਾਰਤੀ ਚਿਦੰਬਰਮ ਦੇ ਚਾਰਟਿਡ ਅਕਾਉਂਟੈਂਟ ਐਸ ਭਾਸਕਰ ਰਮਨ ਨੂੰ ਗ੍ਰਿਫਤਾਰ ਕੀਤਾ ਸੀ। ਬਾਅਦ ਵਿੱਚ ਦਿੱਲੀ ਦੀ ਅਦਾਲਤ ਨੇ ਸੀਏ ਨੂੰ ਪੰਜ ਦਿਨਾਂ ਲਈ ਈਡੀ ਦੀ ਕਸਟੱਡੀ ਵਿੱਚ ਭੇਜ ਦਿੱਤਾ ਸੀ। ਕੁਝ ਦਿਨ ਪਹਿਲਾਂ ਈਡੀ ਨੇ ਕਾਰਤੀ ਚਿਦੰਬਰਮ ਦੇ ਦਿੱਲੀ ਤੇ ਚੇਨੱਈ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 103 ਅੰਮਿ੍ਤ ਭਾਰਤ ਸਟੇਸ਼ਨਾਂ ਦਾ ਕੀਤਾ ਉਦਘਾਟਨ
ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ …