ਵੱਡੀ ਗਿਣਤੀ ‘ਚ ਪਹੁੰਚ ਰਹੀਆਂ ਹਨ ਸੰਗਤਾਂ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਹੋਲਾ ਮਹੱਲਾ ਦੇ ਰੰਗ ਵਿੱਚ ਰੰਗੀ ਗਈ ਹੈ। ਅੱਜ ਇੱਥੇ ਹੋਲਾ ਮਹੱਲਾ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਸ਼ੁਰੂ ਹੋ ਗਿਆ। ਅੱਜ ਸਵੇਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚਣੀਆਂ ਸ਼ੁਰੂ ਹੋ ਗਈਆਂ ਸਨ। ਅੱਜ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਣੇ ਵੱਖ-ਵੱਖ ਗੁਰਦੁਆਰਾ ਸਹਿਬਾਨ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਆਰੰਭ ਕਰਵਾਏ ਗਏ। ਜਿਨ੍ਹਾਂ ਦੇ ਭੋਗ ਦੋ ਮਾਰਚ ਨੂੰ ਪੈਣਗੇ। ਹੋਲੇ ਮਹੱਲੇ ‘ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚ ਰਹੀਆਂ ਸੰਗਤਾਂ ਲਈ ਵੱਖ-ਵੱਖ ਥਾਵਾਂ ‘ਤੇ ਲੰਗਰ ਲਾਏ ਗਏ ਹਨ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਨੇ ਦੱਸਿਆ ਕਿ ਲੱਖਾਂ ਦੀ ਗਿਣਤੀ ਵਿਚ ਆਉਣ ਵਾਲੇ ਸ਼ਰਧਾਲੂਆਂ ਲਈ ਹਰ ਤਰ੍ਹਾਂ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਚੁੱਕੇ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …