ਸ਼ਿਕਾਇਤ ਕਰਨ ਵਾਲੀ ਮਹਿਲਾ ਮੁੱਕਰੀ, ਕਿਹਾ ਨਾ ਮੈਂ ਵੀਡੀਓ ‘ਚ ਹਾਂ ਤੇ ਨਾ ਮੈਂ ਸ਼ਿਕਾਇਤ ਕੀਤੀઠ
ਗੁਰਦਾਸਪੁਰ/ਬਿਊਰੋ ਨਿਊਜ਼
ਸੁੱਚਾ ਸਿੰਘ ਲੰਗਾਹ ਬਲਾਤਕਾਰ ਮਾਮਲੇ ਵਿਚ ਅੱਜ ਇੱਕ ਨਵਾਂ ਮੋੜ ਆਇਆ ਜਦੋਂ ਅਦਾਲਤ ਵਿਚ ਪੇਸ਼ੀ ਦੌਰਾਨ ਸ਼ਿਕਾਇਤ ਕਰਨ ਵਾਲੀ ਮਹਿਲਾ ਆਪਣੇ ਬਿਆਨਾਂ ਤੋਂ ਪਲਟ ਗਈ। ਸਬੰਧਤ ਮਹਿਲਾ ਨੇ ਕਿਹਾ ਕਿ ਉਸ ਵੱਲੋਂ ਸੁੱਚਾ ਸਿੰਘ ਲੰਗਾਹ ਵਿਰੁੱਧ ਦਰਖ਼ਾਸਤ ਨਹੀਂ ਦਿੱਤੀ ਗਈ ਸੀ। ਇਸ ਦੇ ਬਾਅਦ ਅਦਾਲਤ ਤੋਂ ਬਾਹਰ ਆਉਦਿਆਂ ਲੰਗਾਹ ਨੇ ਕਿਹਾ ਕਿ ਸੱਚ ਸਭ ਦੇ ਸਾਹਮਣੇ ਆ ਰਿਹਾ ਹੈ ਅਤੇ ਸਰਕਾਰ ਨੇ ਉਨ੍ਹਾਂ ਨੂੰ ਆਪਣਾ ਇਲਾਜ ਵੀ ਨਹੀਂ ਕਰਵਾਉਣ ਦਿੱਤਾ। ਲੰਗਾਹ ਨੇ ਕਿਹਾ ਕਿ ਉਹ ਅਦਾਲਤ ‘ਤੇ ਵਿਸ਼ਵਾਸ਼ ਕਰਦੇ ਹਨ ਕਿ ਇਨਸਾਫ਼ ਜਰੂਰ ਮਿਲੇਗਾ। ਜ਼ਿਕਰਯੋਗ ਹੈ ਕਿ ਸਰਕਾਰੀ ਵਕੀਲ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਔਰਤ ਦਾ ਦਾਅਵਾ ਹੈ ਕਿ ਉਸਨੇ ਸੁੱਚਾ ਸਿੰਘ ਲੰਗਾਹ ਖ਼ਿਲਾਫ਼ ਕੋਈ ਸ਼ਿਕਾਇਤ ਨਹੀਂ ਦਿੱਤੀ, ਕਿਹਾ ਤਾਂ ਇਹ ਵੀ ਜਾ ਰਿਹਾ ਹੈ ਕਿ ਮਹਿਲਾ ਇਹ ਵੀ ਆਖ਼ ਰਹੀ ਹੈ ਕਿ ਵੀਡੀਓ ਵਿਚ ਨਜ਼ਰ ਆਉਣ ਵਾਲੀ ਮਹਿਲਾ ਉਹ ਨਹੀਂ ਹੈ।
Check Also
ਸੰਸਦ ਮੈਂਬਰਾਂ ਦੀ ਤਨਖਾਹ 24% ਵਧੀ
ਹਰ ਸੰਸਦ ਮੈਂਬਰ ਨੂੰ ਹੁਣ ਹਰ ਮਹੀਨੇ ਮਿਲਣਗੇ 1 ਲੱਖ 24 ਹਜ਼ਾਰ ਰੁਪਏ ਨਵੀਂ ਦਿੱਲੀ/ਬਿਊਰੋ …