ਕਾਰਤੀ ‘ਤੇ ਕੰਮ ਬਦਲੇ ਪੈਸੇ ਲੈਣ ਦਾ ਇਲਜ਼ਾਮ
ਨਵੀਂ ਦਿੱਲੀ/ਬਿਊਰੋ ਨਿਊਜ਼
ਆਈ ਐਨ ਐਕਸ ਮੀਡੀਆ ਮਾਮਲੇ ਵਿਚ ਗ੍ਰਿਫਤਾਰ ਪੀ. ਚਿਦੰਬਰਮ ਦੇ ਪੁੱਤਰ ਕਾਰਤੀ ਚਿਦੰਬਰਮ ਨੂੰ ਪਟਿਆਲਾ ਹਾਊਸ ਅਦਾਲਤ ਨੇ ਅੱਜ 5 ਦਿਨਾਂ ਲਈ ਸੀਬੀਆਈ ਦੀ ਹਿਰਾਸਤ ਵਿਚ ਭੇਜ ਦਿੱਤਾ ਹੈ। ਕਾਰਤੀ ਦੀ ਗ੍ਰਿਫਤਾਰੀ ਨਾਲ ਸਿਆਸਤ ਵਿਚ ਵੀ ਹੜਕੰਪ ਮਚ ਗਿਆ ਹੈ ਅਤੇ ਭਾਜਪਾ ਵਾਲੇ ਕਾਂਗਰਸੀਆਂ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੇ ਹਨ। ਸੀਬੀਆਈ ਨੇ ਕਾਰਤੀ ਨੂੰ ਦੁਬਾਰਾ ਅਦਾਲਤ ਵਿਚ ਪੇਸ਼ ਕਰਕੇ 14 ਦਿਨ ਦੇ ਰਿਮਾਂਡ ਦੀ ਅਪੀਲ ਕੀਤੀ ਸੀ। ਸੀਬੀਆਈ ਨੇ ਅਦਾਲਤ ਵਿਚ ਕਿਹਾ ਕਿ ਜੋ ਪਹਿਲਾਂ ਇਕ ਦਿਨ ਦਾ ਰਿਮਾਂਡ ਦਿੱਤਾ ਸੀ, ਉਹ ਡਾਕਟਰੀ ਜਾਂਚ ਕਰਕੇ ਬੇਕਾਰ ਚਲਾ ਗਿਆ। ਜਦਕਿ ਕਾਰਤੀ ਨੇ ਰੂਟੀਨ ਦੇ ਚੈਕਅਪ ਸਮੇਂ ਸਿਹਤ ਸਬੰਧੀ ਕੋਈ ਸ਼ਿਕਾਇਤ ਵੀ ਨਹੀਂ ਕੀਤੀ ਸੀ। ਚੇਤੇ ਰਹੇ ਕਿ ਲੰਘੇ ਕੱਲ੍ਹ ਕਾਰਤੀ ਨੂੰ ਚੇਨਈ ਦੇ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਸੀਬੀਆਈ ਨੂੰ ਕਾਰਤੀ ਦੇ ਕਈ ਕੰਪਨੀਆਂ ਨਾਲ ਸਬੰਧ ਹੋਣ ਦੇ ਸਬੂਤ ਮਿਲੇ ਹਨ। ਕਾਰਤੀ ‘ਤੇ ਕੰਮ ਬਦਲੇ ਪੈਸੇ ਲੈਣ ਦਾ ਵੀ ਇਲਜ਼ਾਮ ਹੈ।
Check Also
ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ
ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ …