ਕੈਪਟਨ ਨੇ ਹੋਲੀ ਮੌਕੇ ਪੰਜਾਬ ਵਾਸੀਆਂ ਨੂੰ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਭਲਕੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਰੰਗਾਂ ਦਾ ਤਿਉਹਾਰ ਹੋਲੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਤਿਉਹਾਰ ਨੂੰ ਲੈ ਕੇ ਲੋਕਾਂ ਵਿਚ ਉਤਸ਼ਾਹ ਦੇਖਿਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੋਲੀ ਦੇ ਤਿਉਹਾਰ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ ਤੇ ਅਪੀਲ ਵੀ ਕੀਤੀ ਕਿ ਰਿਵਾਇਤੀ ਭਾਰਤੀ ਤਿਉਹਾਰ ਨੂੰ ਏਕਤਾ, ਸਹਿਣਸ਼ੀਲਤਾ, ਭਾਈਚਾਰੇ ਤੇ ਪਿਆਰ ਨਾਲ ਮਨਾਇਆ ਜਾਵੇ। ਇਸੇ ਦੌਰਾਨ ਅੱਜ ਬਠਿੰਡਾ ਵਿਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਇਕ ਪ੍ਰੋਗਰਾਮ ਕਰਕੇ ਹੋਲੀ ਮਨਾਈ, ਇਕ ਦੂਜੇ ਦੇ ਰੰਗ ਵੀ ਲਗਾਏ ਅਤੇ ਖੂਬ ਭੰਗੜੇ ਪਾਏ। ਮੁਲਾਜ਼ਮਾਂ ਨੇ ਅਫਸਰਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਸ ਤਰ੍ਹਾਂ ਤਿਉਹਾਰ ਮਨਾਉਣ ਦਾ ਮੌਕਾ ਪਹਿਲਾਂ ਕਦੀ ਨਹੀਂ ਮਿਲਿਆ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …