ਕੈਪਟਨ ਅਮਰਿੰਦਰ ਨੇ ਕਿਹਾ, ਸਾਨੂੰ ਹਰਮਨਪ੍ਰੀਤ ਕੌਰ ‘ਤੇ ਹੈ ਮਾਣ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਉਪ ਕਪਤਾਨ ਹਰਮਨਪ੍ਰੀਤ ਕੌਰ ਨੇ ਅੱਜ ਪੰਜਾਬ ਪੁਲਿਸ ਵਿਚ ਡੀ. ਐੱਸ. ਪੀ. ਦਾ ਅਹੁਦਾ ਸੰਭਾਲ ਲਿਆ ਹੈ। ਹਰਮਨਪ੍ਰੀਤ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਵਧਾਈ ਦਿੱਤੀ ਹੈ। ਕੈਪਟਨ ਨੇ ਕਿਹਾ ਕਿ ਕ੍ਰਿਕਟਰ ਹਰਮਨਪ੍ਰੀਤ ਕੌਰ ਦੀ ਵਰਦੀ ‘ਤੇ ਸਟਾਰ ਲਾਉਣ ਵਿਚ ਉਨ੍ਹਾਂ ਨੂੰ ਬਹੁਤ ਮਾਣ ਮਹਿਸੂਸ ਹੋਇਆ ਹੈ।
ਉਨ੍ਹਾਂ ਕਿਹਾ ਕਿ ਇਸ ਲੜਕੀ ਨੇ ਸਾਨੂੰ ਮਾਣ ਮਹਿਸੂਸ ਕਰਾਇਆ ਹੈ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਹਰਮਨਪ੍ਰੀਤ ਕੌਰ ਅਜਿਹਾ ਕਰਨਾ ਜਾਰੀ ਰੱਖੇਗੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀਆਂ ਸ਼ੁੱਭ ਇੱਛਾਵਾਂ ਹਰਮਨਪ੍ਰੀਤ ਕੌਰ ਦੇ ਨਾਲ ਹਨ। ਇਸ ਤੋਂ ਇਲਾਵਾ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਕਿਹਾ ਕਿ ਹਰਮਨਪ੍ਰੀਤ ਅਜੇ ਟਰੇਨੀ ਡੀ. ਐੱਸ. ਪੀ. ਦੇ ਤੌਰ ‘ਤੇ ਕੰਮ ਕਰੇਗੀ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …