ਮੋਟਰਾਂ ਦੇ ਬਿਲ ਲਗਾਉਣ ਦਾ ਵਿਰੋਧ ਕਰ ਰਹੇ ਹਨ ਕਿਸਾਨ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਫੈਸਲਾ ਕੀਤਾ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਕਸਬਾ ਚੀਮਾ ਮੰਡੀ ਵਿਚ 23 ਫਰਵਰੀ ਤੋਂ ਜਾਰੀ ਧਰਨਾ ਉਦੋਂ ਤੱਕ ਚੱਲਦਾ ਰਹੇਗਾ ਜਦੋਂ ਤੱਕ ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੁ ਨਹੀਂ ਕੀਤੀ ਜਾਂਦੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਸਿੰਘ ਡਾਲੇਕੇ ਨੇ ਜਾਣਕਾਰੀ ਦਿਤੀ ਕਿ 6 ਮਾਰਚ ਨੂੰ ਪੂਰੇ ਦੇਸ਼ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੋਟਰਾਂ ਦੇ ਬਿਲ ਲਗਾਉਣ ਤੋਂ ਪਹਿਲਾਂ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਬਾਰੇ ਸੋਚੇ।
Check Also
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ
ਕਿਹਾ : ਭਾਖੜਾ-ਨੰਗਲ ਡੈਮ ਮਿਊਜ਼ੀਅਮ ਦਾ ਜਲਦੀ ਹੋਵੇ ਨਿਰਮਾਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ …