Breaking News
Home / ਪੰਜਾਬ / ਸ੍ਰੀ ਆਨੰਦਪੁਰ ਸਾਹਿਬ ‘ਚ ਅਕਾਲੀ ਦਲ ਨੇ ਕੀਤੀ ਸਿਆਸੀ ਕਾਨਫਰੰਸ

ਸ੍ਰੀ ਆਨੰਦਪੁਰ ਸਾਹਿਬ ‘ਚ ਅਕਾਲੀ ਦਲ ਨੇ ਕੀਤੀ ਸਿਆਸੀ ਕਾਨਫਰੰਸ

ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪਣੇ ਫੈਸਲੇ ‘ਤੇ ਦ੍ਰਿੜ੍ਹ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਕਾਂਗਰਸ ਤੇ ਆਮ ਆਦਮੀ ਪਾਰਟੀ ਧਾਰਮਿਕ ਸਥਾਨਾਂ ‘ਤੇ ਸਿਆਸੀ ਕਾਨਫਰੰਸਾਂ ਨਾ ਕਰਨ ਦੇ ਫੈਸਲੇ ‘ਤੇ ਦ੍ਰਿੜ੍ਹ ਹੈ। ਹੋਲਾ ਮਹੱਲਾ ਮੌਕੇ ਦੋਵਾਂ ਪਾਰਟੀਆਂ ਨੇ ਸ੍ਰੀ ਆਨੰਦਪੁਰ ਸਾਹਿਬ ਵਿਚ ਸਿਆਸੀ ਕਾਨਫਰੰਸ ਨਹੀਂ ਕੀਤੀ ਪਰ ਅਕਾਲੀ ਦਲ ਨੇ ਕਾਨਫਰੰਸ ਕੀਤੀ ਹੈ। ਵੇਖਣ ਵਿੱਚ ਇਹ ਵੀ ਆਇਆ ਕਿ ਜਨਤਾ ਵੀ ਹੁਣ ਲੀਡਰਾਂ ਦੇ ਭਾਸ਼ਣ ਸੁਣਨ ਵਿੱਚ ਕੋਈ ਜ਼ਿਆਦਾ ਰੁਚੀ ਨਹੀਂ ਰੱਖਦੀ। ਹੋਲੇ ਮੁਹੱਲੇ ਮੌਕੇ ਸ੍ਰੀ ਆਨੰਦਪੁਰ ਸਾਹਿਬ ‘ਚ ਕੀਤੀ ਸਿਆਸੀ ਕਾਨਫ਼ਰੰਸ ਮੌਕੇ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਨਾਸਤਿਕ ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਕਿਸੇ ਧਾਰਮਿਕ ਸਥਾਨ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ। ਭਾਜਪਾ ਦੇ ਸੂਬਾ ਪ੍ਰਧਾਨ ਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਮੌਜੂਦਾ ਪੰਜਾਬ ਸਰਕਾਰ ਦੀ ਕੈਬਨਿਟ ਦਾ ਕੋਈ ਮੰਤਰੀ ਕਾਬਲ ਨਹੀਂ ਹੈ, ਕਿਉਂਕਿ ਸਰਕਾਰਾਂ ਸਿੱਕੇ ਉਛਾਲ ਕੇ ਜਾਂ ਸ਼ਾਇਰੋ ਸ਼ਾਇਰੀ ਨਾਲ ਨਹੀਂ ਚੱਲਦੀਆਂ।

Check Also

ਸ਼ੰਭੂ ਬਾਰਡਰ ਵਿਖੇ ਰੇਲ ਟਰੈਕ ’ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ

ਸਰਵਣ ਸਿੰਘ ਪੰਧੇਰ ਨੇ ਕਿਹਾ : 1 ਮਈ ਨੂੰ ਮਜ਼ਦੂਰ ਦਿਵਸ ਵੀ ਮਨਾਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ …