Breaking News
Home / ਪੰਜਾਬ / ਸ਼ਮਸ਼ੇਰ ਦੂਲੋਂ ਨੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਸ਼ਮਸ਼ੇਰ ਦੂਲੋਂ ਨੇ ਆਪਣੀ ਹੀ ਸਰਕਾਰ ਖਿਲਾਫ ਕੱਢੀ ਭੜਾਸ

ਕਿਹਾ, ਕਾਂਗਰਸ ਦੇ ਸਿਆਸਤਦਾਨਾਂ ਨੇ ਰਾਜਨੀਤੀ ਨੂੰ ਕਾਰੋਬਾਰ ਬਣਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੱਦੀ ਵਿਚ ਮੀਟਿੰਗ ਵਿਚ ਪਹੁੰਚੇ ਸੰਸਦ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਆਪਣੀ ਹੀ ਸਰਕਾਰ ਨੂੰ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵਿੱਚ ਮਾਫੀਆ ਤੇ ਗੁੰਡਾ ਟੈਕਸ ਦਾ ਰਾਜ ਜਾਰੀ ਹੈ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੀ ਅਜਿਹੇ ਇਲਜ਼ਾਮ ਲਾ ਚੁੱਕੇ ਹਨ।
ਦੂਲੋ ਨੇ ਗੁੰਡਾ ਟੈਕਸ ਖਿਲਾਫ ਆਵਾਜ਼ ਉਠਾਉਂਦਿਆਂ ਕਿਹਾ ਕਿ ਸਿਆਸੀ ਲੋਕਾਂ ਤੇ ਪੁਲਿਸ ਦੇ ਗਠਜੋੜ ਨਾਲ ਸਭ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਿਆਸਤਦਾਨਾਂ ਨੇ ਵੀ ਰਾਜਨੀਤੀ ਨੂੰ ਕਾਰੋਬਾਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਹੋਰ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੇ ਵੀ ਸਰਕਾਰ ਖਿਲਾਫ ਉਠਾਈ ਆਵਾਜ਼ ਉਠਾਈ ਹੈ। ਦੂਲੋ ਨੇ ਕਿਹਾ ਕਿ ਕੈਪਟਨ ਸਰਕਾਰ ਵਿੱਚ ਵੀ ਦਲਿਤਾਂ ਨਾਲ ਧੱਕਾ ਲਗਾਤਾਰ ਜਾਰੀ ਹੈ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …